ਚੰਡੀਗੜ੍ਹ-ਮੋਹਾਲੀ 'ਚ ਭਾਰੀ ਬਾਰਿਸ਼ ਹੋਣ ਕਾਰਨ ਪਾਣੀ 'ਚ ਡੁੱਬੀਆਂ ਸੜਕਾਂ
ਚੰਡੀਗੜ੍ਹ/ਮੋਹਾਲੀ : ਚੰਡੀਗੜ੍ਹ ਅਤੇ ਮੋਹਾਲੀ 'ਚ ਅੱਜ ਸਵੇਰੇ ਕਰੀਬ 8 ਵਜੇ ਤੋਂ ਹੀ ਭਾਰੀ ਬਾਰਿਸ਼ ਸ਼ੁਰੂ ਹੋ ਗਈ। 2-3 ਘੰਟੇ ਲਗਾਤਾਰ ਬਾਰਿਸ਼ ਹੋਣ ਕਾਰਨ ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ, ਅਤੇ ਮੋਹਾਲੀ ਦੀਆਂ ਸੜਕਾਂ ਵੀ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਈਆਂ। ਸੜਕਾਂ ਤੇ ਪਾਣੀ ਭਰਿਆ ਹੋਣ ਕਰਕੇ ਕੰਮ-ਕਾਰ ਅਤੇ ਸਕੂਲ ਜਾਣ ਵਾਲਿਆਂ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਗਰਮੀ ਦੇ ਮਾਰੇ ਲੋਕਾਂ ਨੂੰ ਮਿਲੀ ਰਾਹਤ। ਫਿਲਹਾਲ ਸ਼ਹਿਰ ਦਾ ਮੌਸਮ ਪੂਰੀ ਤਰ੍ਹਾਂ ਸੁਹਾਵਣਾ ਬਣਿਆ ਹੋਇਆ ਹੈ ਅਤੇ ਹਲਕੀ-ਹਲਕੀ ਬੂੰਦਾਬਾਂਦੀ ਜਾਰੀ ਹੈ।