T -20 ਦੇ ਦੂਸਰੇ ਮੈਚ 'ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤਿੰਨ T -20 ਕੌਮਾਂਤਰੀ ਮੈਚਾਂ ਦੀ ਲੜੀ ਦਾ ਦੂਜਾ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਗਿਆ ਹੈ। ਇਸ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।ਇਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫ਼ਰੀਕਾ ਦੀ ਟੀਮ ਨੇ ਭਾਰਤ ਨੂੰ ਜਿੱਤਣ ਲਈ 150 ਦੌੜਾਂ ਦਾ ਟੀਚਾ ਦਿੱਤਾ ਸੀ। ਦੱਖਣੀ ਅਫ਼ਰੀਕਾ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ‘ਤੇ 149 ਦੌੜਾਂ ਬਣਾਈਆਂ ਸਨ। ਇਸ ਵਿੱਚ ਨਵਦੀਪ ਸੈਣੀ ਨੇ ਆਖ਼ਰੀ ਓਵਰ ਵਿੱਚ 16 ਦੌੜਾਂ ਲੁਟਾਈਆਂ। ਫੇਲੁਕਵਾਓ ਅਤੇ ਪ੍ਰੀਟੋਰੀਅਸ ਨੇ ਸੈਣੀ ਦੇ ਇਸ ਓਵਰ ਵਿੱਚ 1-1 ਛੱਕੇ ਮਾਰੇ ਹਨ। ਭਾਰਤ ਨੇ ਟੀਚਾ 19 ਓਵਰਾਂ ਵਿੱਚ ਹਾਸਲ ਕਰ ਲਿਆ ਹੈ।ਭਾਰਤ ਨੇ ਦੂਜੇ ਟੀ-20 ਕ੍ਰਿਕਟ ਮੈਚ ਵਿਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ। ਭਾਰਤ ਨੇ 19 ਓਵਰਾਂ ਵਿੱਚ 3 ਵਿਕਟਾਂ ਉੱਤੇ 151 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 52 ਗੇਂਦਾਂ ਵਿੱਚ 4 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ72 ਦੌੜਾਂ ਬਣਾਈਆਂ। ਉਥੇ ਹੀ ਸ਼ਿਖਰ ਧਵਨ ਨੇ 31 ਗੇਂਦਾਂ ਵਿੱਚ40 ਦੌੜਾਂ ਦੀ ਪਾਰੀ ਖੇਡੀ ਹੈ।