ਭਾਰਤ ਨੇ ਦੂਜੇ ਵਨਡੇ ‘ਚ ਵੈਸਟਇੰਡੀਜ਼ ਨੂੰ 107 ਦੌੜਾਂ ਨਾਲ ਦਿੱਤੀ ਮਾਤ
ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਸੀਰੀਜ਼ ਦਾ ਦੂਜਾ ਮੁਕਾਬਲਾ ਵਿਸ਼ਾਖਾਪਟਨਮ ਵਿੱਚ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 107 ਦੌੜਾਂ ਨਾਲ ਹਰਾ ਦਿੱਤਾ । ਦਰਅਸਲ, ਇਸ ਮੁਕਾਬਲੇ ਵਿੱਚ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ । ਜਿਸ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 387 ਦੌੜਾਂ ਬਣਾਈਆਂ ।ਜਿਸਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 43.3 ਓਵਰਾਂ ਵਿੱਚ ਸਿਰਫ਼ 280 ਦੌੜਾਂ ਹੀ ਬਣਾ ਸਕੀ ਤੇ ਢੇਰ ਹੋ ਗਈ । ਦੱਸ ਦੇਈਏ ਕਿ ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ ਇਸ ਮੈਦਾਨ ‘ਤੇ 8 ਸਾਲ ਬਾਅਦ ਹਰਾਇਆ ਹੈ । ਜਿਸਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 43.3 ਓਵਰਾਂ ਵਿੱਚ ਸਿਰਫ਼ 280 ਦੌੜਾਂ ਹੀ ਬਣਾ ਸਕੀ ਤੇ ਢੇਰ ਹੋ ਗਈ । ਦੱਸ ਦੇਈਏ ਕਿ ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ ਇਸ ਮੈਦਾਨ ‘ਤੇ 8 ਸਾਲ ਬਾਅਦ ਹਰਾਇਆ ਹੈ । ਇਸ ਮੁਕਾਬਲੇ ਵਿੱਚ ਭਾਰਤੀ ਟੀਮ ਵੱਲੋਂ ਸਪਿੰਨ ਗੇਂਦਬਾਜ਼ ਕੁਲਦੀਪ ਯਾਦਵ ਵੱਲੋਂ ਹੈਟ੍ਰਿਕ ਕੀਤੀ ਗਈ । ਭਾਰਤ ਵੱਲੋਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਨੇ 159 ਅਤੇ ਲੋਕੇਸ਼ ਰਾਹੁਲ ਨੇ 102 ਦੌੜਾਂ ਬਣਾਈਆਂ । ਭਾਰਤੀ ਟੀਮ ਨੂੰ ਇਸ ਮੁਕਾਬਲੇ ਵਿੱਚ ਜਿੱਤ ਹਾਸਿਲ ਕਰ ਕੇ ਇਸ ਸੀਰੀਜ਼ ਨੂੰ 1-1 ਨਾਲ ਬਰਾਬਰ ਕਰ ਦਿੱਤਾ । ਇਸ ਤੋਂ ਬਾਅਦ ਇਸ ਸੀਰੀਜ਼ ਦਾ ਆਖਰੀ ਮੁਕਾਬਲਾ ਕਟਕ ਵਿੱਚ 22 ਦਸੰਬਰ ਨੂੰ ਖੇਡਿਆ ਜਾਵੇਗਾ ।ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਦੇ ਉਪ-ਕਪਤਾਨ ਰੋਹਿਤ ਸ਼ਰਮਾ ਵੱਲੋਂ ਸ਼ਾਨਦਾਰ 28ਵਾਂ ਸੈਂਕੜਾ ਲਗਾਇਆ ਗਿਆ । ਇਸ ਮੁਕਾਬਲੇ ਵਿੱਚ ਰੋਹਿਤ ਨੇ ਆਪਣੀ ਇਸ ਪਾਰੀ ਵਿੱਚ 11 ਚੌਕੇ ਅਤੇ 2 ਛੱਕੇ ਲਗਾਏ । ਇਸ ਮੈਚ ਵਿੱਚ ਰੋਹਿਤ ਨੇ 107 ਦੌੜਾਂ ਬਣਾਈਆਂ ਅਤੇ ਇਸ ਦੇ ਨਾਲ ਹੀ ਉਸ ਨੇ ਇੱਕ ਵਿਸ਼ਵ ਰਿਕਾਰਡ ਵੀ ਆਪਣੇ ਨਾਂ ਕਰ ਲਿਆ ।