ਭਾਰਤ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾ 2-1 ਨਾਲ ਸੀਰੀਜ਼ ‘ਤੇ ਕੀਤਾ ਕਬਜ਼ਾ

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਕਟਕ ਦੇ ਬਾਰਾਬਤੀ ਸਟੇਡੀਅਮ ‘ਚ ਖੇਡਿਆ ਗਿਆ ਸੀਰੀਜ਼ ਦੇ ਆਖਰੀ ਮੁਕਾਬਲੇ ‘ਚ ਵੱਡੀ ਜਿੱਤ ਹਾਸਲ ਕਰਕੇ ਤਿੰਨ ਮੈਚਾਂ ਦੀ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕਰ ਲਿਆ ਹੈ। ਵੈਸਟਇੰਡੀਜ਼ ਨੇ ਨਿਕੋਲਸ ਪੂਰਨ (89) ਤੇ ਕਪਤਾਨ ਕੀਰੋਨ ਪੋਲਾਰਡ (ਅਜੇਤੂ 74) ਦੀਆਂ ਧਮਾਕੇਦਾਰ ਅਰਧ ਸੈਂਕੜੇ ਵਾਲੀਆਂ ਪਾਰੀਆਂ ਤੇ ਉਨ੍ਹਾਂ ਵਿਚਾਲੇ ਪੰਜਵੀਂ ਵਿਕਟ ਲਈ 135 ਦੌੜਾਂ ਦੀ ਜ਼ਬਰਦਸਤ ਸਾਂਝੇਦਾਰੀ ਦੀ ਬਦੌਲਤ 50 ਓਵਰਾਂ ‘ਚ 5 ਵਿਕਟਾਂ ‘ਤੇ 315 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਸੀ, ਜਦਕਿ ਭਾਰਤ ਨੇ 48.4 ਓਵਰਾਂ ਵਿਚ 6 ਵਿਕਟਾਂ ‘ਤੇ 316 ਦੌੜਾਂ ਬਣਾ ਕੇ ਜਿੱਤ ਤੇ ਸੀਰੀਜ਼ ਆਪਣੇ ਨਾਂ ਕਰ ਲਈ। ਇਸ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ , ਲੋਕੇਸ਼ ਰਾਹੁਲ, ਉਪ ਕਪਤਾਨ ਰੋਹਿਤ ਸ਼ਰਮਾ ਤੇ ਹੇਠਲੇ ਕ੍ਰਮ ਵਿਚ ਰਵਿੰਦਰ ਜਡੇਜਾ ਤੇ ਸ਼ਾਰਦੁਲ ਠਾਕੁਰ ਦੇ ਉਪਯੋਗੀ ਯੋਗਦਾਨ ਨਾਲ ਭਾਰਤ ਨੇ ਵੈਸਟਇੰਡੀਜ਼ ਨੂੰ ਵੱਡੇ ਸਕੋਰ ਵਾਲੇ ਤੀਜੇ ਤੇ ਆਖਰੀ ਵਨ ਡੇ ਮੈਚ ‘ਚ ਜਿੱਤ ਹਾਸਲ ਕੀਤੀ।