ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਨਵੇਂ ਮਾਮਲੇ

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 7 ਹਜ਼ਾਰ 466 ਮਾਮਲੇ ਸਾਹਮਣੇ ਆਏ ਹਨ ਅਤੇ 175 ਲੋਕਾਂ ਦੀ ਮੌਤ ਹੋ ਚੁਕੀ ਹੈ। ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਰਿਪੋਰਟ ਅਨੁਸਾਰ, ਹੁਣ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਲੱਖ 65 ਹਜ਼ਾਰ 799 ਹੋ ਗਈ ਹੈ। ਕੋਰੋਨਾ ਦੀ ਲਪੇਟ 'ਚ ਆ ਕੇ ਹੁਣ ਤੱਕ 4 ਹਜ਼ਾਰ 706 ਲੋਕ ਜਾਨ ਗਵਾ ਚੁਕੇ ਹਨ। ਰਾਹਤ ਭਰੀ ਗੱਲ ਹੈ ਕਿ ਠੀਕ ਹੋਣ ਵਾਲਿਆਂ ਦਾ ਅੰਕੜਾ ਵਧਿਆ ਹੈ। ਪਿਛਲੇ 24 ਘੰਟਿਆਂ 'ਚ ਕਰੀਬ 4 ਹਜ਼ਾਰ ਲੋਕ ਠੀਕ ਹੋਏ ਹਨ। ਹੁਣ ਠੀਕ ਹੋਣ ਵਾਲਿਆਂ ਦੀ ਗਿਣਤੀ 71 ਹਜ਼ਾਰ 106 ਹੋ ਗਈ ਹੈ। ਹੁਣ ਦੇਸ਼ 'ਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਕਰੀਬ 90 ਹਜ਼ਾਰ ਹੈ।

ਮਹਾਰਾਸ਼ਟਰ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦਾ ਅੰਕੜਾ 60 ਹਜ਼ਾਰ ਛੂਹਣ ਵਾਲਾ ਹੈ। ਹਾਲੇ ਉੱਥੇ 59 ਹਜ਼ਾਰ 546 ਮਾਮਲਿਆਂ ਦੀ ਪੁਸ਼ਟੀ ਹੋ ਚੁਕੀ ਹੈ, ਜਿਸ 'ਚ 1982 ਲੋਕਾਂ ਦੀ ਮੌਤ ਹੋ ਚੁਕੀ ਹੈ। ਦੂਜੀ ਨੰਬਰ 'ਤੇ ਤਾਮਿਲਨਾਡੂ ਹੈ, ਜਿੱਥੇ 19 ਹਜ਼ਾਰ 372 ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 145 ਲੋਕਾਂ ਦੀ ਮੌਤ ਹੋ ਚੁਕੀ ਹੈ।

ਗੁਜਰਾਤ ਨੂੰ ਪਿੱਛੇ ਛੱਡ ਕੇ ਦਿੱਲੀ ਤੀਜੇ ਨੰਬਰ 'ਤੇ ਆ ਗਿਆ ਹੈ। ਪਿਛਲੇ 24 ਘੰਟਿਆਂ 'ਚ 1024 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਤੱਕ 16 ਹਜ਼ਾਰ 281 ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 316 ਲੋਕਾਂ ਦੀ ਮੌਤ ਹੋ ਚੁਕੀ ਹੈ। ਉੱਥੇ ਹੀ ਗੁਜਰਾਤ 'ਚ ਕੁੱਲ ਮਰੀਜ਼ਾਂ ਦਾ ਅੰਕੜਾ 15 ਹਜ਼ਾਰ 562 ਹੈ, ਜਿਸ 'ਚ 960 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਤੋਂ ਇਲਾਵਾ ਰਾਜਸਥਾਨ 'ਚ ਹੁਣ ਤੱਕ 8 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 180 ਲੋਕਾਂ ਦੀ ਮੌਤ ਹੋ ਚੁਕੀ ਹੈ। ਮੱਧ ਪ੍ਰਦੇਸ਼ 'ਚ ਹੁਣ ਤੱਕ 7453 ਮਰੀਜ਼ਾਂ ਦੀ ਪੁਸ਼ਟੀ ਹੋਈ, ਜਿਸ 'ਚ 321 ਲੋਕਾਂ ਦੀ ਮੌਤ ਹੋਈ ਹੈ। ਉੱਤਰ ਪ੍ਰਦੇਸ਼ 'ਚ ਇਹ ਅੰਕੜਾ 7170 ਹੈ, ਜਿਸ 'ਚ 197 ਲੋਕਾਂ ਦੀ ਮੌਤ ਹੋ ਚੁਕੀ ਹੈ।