District NewsMalout News

ਦਸ਼ਮੇਸ਼ ਪਿਤਾ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਪੂਰਨਮਾਸ਼ੀ ਦਾ ਸਮਾਗਮ 25 ਜਨਵਰੀ ਨੂੰ

ਮਲੋਟ (ਦਾਨੇਵਾਲਾ): ਸਾਹਿਬ-ਏ-ਕਮਾਲ ਸਰਬੰਸਦਾਨੀ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਨੂੰ ਸਮਰਪਿਤ ਪੂਰਨਮਾਸ਼ੀ ਦਾ ਗੁਰਮਤਿ ਸਮਾਗਮ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਮਲੋਟ ਵਿਖੇ 25 ਜਨਵਰੀ ਵੀਰਵਾਰ ਨੂੰ

ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਜੀ 40 ਪੀ.ਐਸ ਰਾਜਸਥਾਨ ਵਾਲੇ ਵਿਸ਼ੇਸ਼ ਦੀਵਾਨ ਸਜਾਉਣਗੇ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਵੱਲੋਂ ਸਾਧ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ।

Author: Malout Live

Back to top button