ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ 'ਚ ਭਾਰਤ-ਨਿਊਜ਼ੀਲੈਂਡ ਦਾ ਮੁਕਾਬਲਾ ਅੱਜ

ਵਰਲਡ ਕੱਪ ਦੇ ਪਹਿਲੇ ਸੈਮੀਫਾਈਨਲ 'ਚ ਅੱਜ ਭਾਰਤ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਟੀਮ ਇੰਡੀਆ ਦੀਆਂ ਨਜ਼ਰਾਂ ਚੌਥੀ ਵਾਰ ਫਾਈਨਲ 'ਚ ਜਗ੍ਹਾ ਬਣਾਉਣ 'ਤੇ ਹੋਵੇਗੀ। ਦੂਜੇ ਪਾਸੇ ਨਿਊਜ਼ੀਲੈਂਡ ਲਗਾਤਾਰ ਦੂਜੇ ਵਰਲਡ ਕੱਪ 'ਚ ਫਾਈਨਲ ਖੇਡਣਾ ਚਾਹੇਗੀ। ਦੋਵੇਂ ਟੀਮਾਂ ਇਹ ਮੈਚ ਜਿੱਤ ਕੇ ਫਾਈਨਲ 'ਚ ਪਹੁੰਚਣ ਦੀ ਕੋਸ਼ਿਸ਼ ਕਰਨਗੀਆਂ। ਭਾਰਤ ਵਰਲਡ ਕੱਪ 'ਚ ਪਿਛਲੇ 20 ਸਾਲਾਂ ਤੋਂ ਨਿਊਜ਼ੀਲੈਂਡ ਖਿਲਾਫ ਨਹੀਂ ਹਾਰਿਆ।