ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਗਿੱਦੜਬਾਹਾ ਵਿਖੇ ਮਿਲਿਆ ਭਰਮਾ ਹੁੰਗਾਰਾ
ਸ੍ਰੀ ਮੁਕਤਸਰ ਸਾਹਿਬ:- ਗਿੱਦੜਬਾਹਾ ਵਿਖੇ ਅੱਜ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਰੂਪ ਚ' ਹੁੰਗਾਰਾ ਮਿਲ ਰਿਹਾ ਹੈ। ਭਾਰਤ ਬੰਦ ਦੇ ਸੱਦੇ ਮੌਕੇ ਕਈ ਜਥੇਬੰਦੀਆਂ ਵਲੋਂ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ, ਜਿਸ ਦੌਰਾਨ ਬਹੁਤ ਸਾਰੇ ਬਾਜ਼ਾਰ ਬੰਦ ਦਿਖਾਈ ਦਿੱਤੇ। ਇਸ ਮੌਕੇ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਵੀ ਫੂਕਿਆ। ਜਥੇਬੰਦੀਆਂ ਦਾ ਕਹਿਣਾ ਹੈ ਕੇ ਸੀ.ਏ.ਏ. ਨੂੰ ਭਾਰਤ ਦੀ ਏਕਤਾ ਲਈ ਖਤਰਾ ਦੱਸਿਆ। ਇਸ ਦੌਰਾਨ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।