India News

ਭਾਰਤ ਨੇ ਫਰਾਂਸ, ਜਰਮਨੀ ਅਤੇ ਸਪੇਨ ਦੇ ਨਾਗਰਿਕਾਂ ਤੇ ਅਸਥਾਈ ਰੂਪ ਨਾਲ ਲਗਾਈ ਰੋਕ

ਕੋਰੋਨਾ ਵਾਇਰਸ ਦੁਨੀਆ ਭਰ ਦੇ ਕਰੀਬ 102 ਦੇਸ਼ਾਂ ‘ਚ ਫੈਲ ਚੁੱਕਾ ਹੈ। ਹਾਲਾਂਕਿ ਸਿਹਤ ਮੰਤਰਾਲੇ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਪਰ ਹਾਲੇ ਵੀ ਭਾਰਤ ‘ਚ ਇਸ ਵਾਇਰਸ ਕਾਰਨ ਲੋਕਾਂ ‘ਚ ਖੌਫ ਹੈ। ਕੋਰੋਨਾ ਵਾਇਰਸ ਦੇ ਮਾਮਲੇ ਵਧਣ ਕਾਰਨ ਭਾਰਤ ਨੇ ਬੀਤੇ ਦਿਨ 3 ਹੋਰ ਦੇਸ਼ਾਂ ਫਰਾਂਸ, ਜਰਮਨੀ ਅਤੇ ਸਪੇਨ ਦੇ ਨਾਗਰਿਕਾਂ ‘ਤੇ ਦੇਸ਼ ‘ਚ ਐਂਟਰੀ ‘ਤੇ ਅਸਥਾਈ ਰੂਪ ਨਾਲ ਰੋਕ ਲਾ ਦਿੱਤੀ ਹੈ।

ਫਰਾਂਸ, ਜਰਮਨੀ ਅਤੇ ਸਪੇਨ ਤੋਂ ਆਉਣ ਵਾਲੇ ਉਨ੍ਹਾਂ ਨਾਗਰਿਕਾਂ ਦੇ ਨਿਯਮਿਤ ਅਤੇ ਈ-ਵੀਜ਼ਾ ‘ਤੇ ਰੋਕ ਲਾ ਦਿੱਤੀ ਗਈ ਹੈ, ਜਿਨ੍ਹਾਂ ਨੇ ਅਜੇ ਤਕ ਭਾਰਤ ‘ਚ ਐਂਟਰੀ ਨਹੀਂ ਕੀਤੀ ਹੈ।
ਇਮੀਗ੍ਰੇਸ਼ਨ ਬਿਊਰੋ ਵਲੋਂ ਮੰਗਲਵਾਰ ਦੇਰ ਰਾਤ ਜਾਰੀ ਇਕ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਭਾਰਤ ‘ਚ ਹੁਣ ਤਕ ਐਂਟਰੀ ਨਾ ਕਰਨ ਵਾਲੇ ਫਰਾਂਸ, ਜਰਮਨੀ ਅਤੇ ਸਪੇਨ ਦੇ ਅਜਿਹੇ ਨਾਗਰਿਕ ਜਿਨ੍ਹਾਂ ਦਾ ਨਿਯਮਿਤ ਅਤੇ ਈ-ਵੀਜ਼ਾ ਹੁਣ ਤਕ ਜਾਰੀ ਹੋ ਚੁੱਕਾ ਹੈ, ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਲਤਵੀ ਕੀਤਾ ਜਾਂਦਾ ਹੈ। ਇਸ ਦਰਮਿਆਨ ਕੇਂਦਰੀ ਸਿਹਤ ਮੰਤਰਾਲੇ ਵਲੋਂ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ। ਮੰਤਰਾਲੇ ਨੇ ਮੰਗਲਵਾਰ ਨੂੰ ਲੋਕਾਂ ਨੂੰ ਕਿਹਾ ਕਿ ਉਹ ਚੀਨ, ਇਟਲੀ, ਈਰਾਨ, ਜਾਪਾਨ, ਫਰਾਂਸ, ਸਪੇਨ ਅਤੇ ਜਰਮਨੀ ਦੀ ਯਾਤਰਾ ਕਰਨ ਤੋਂ ਬਚਣ। ਮੰਤਰਾਲੇ ਨੇ ਲੋਕਾਂ ਨੂੰ ਇਹ ਵੀ ਕਿਹਾ ਹੈ ਕਿ ਕੋਰੋਨਾ ਦੇ ਪ੍ਰਸਾਰ ਨੂੰ ਦੇਖਦਿਆਂ ਇਨ੍ਹਾਂ ਦੇਸ਼ਾਂ ‘ਚ ਉਹ ਗੈਰ-ਜ਼ਰੂਰੀ ਯਾਤਰਾ ਕਰਨ ਤੋਂ ਬਚਣ। ਇਸ ਤੋਂ ਇਲਾਵਾ ਇਟਲੀ ਅਤੇ ਦੱਖਣੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਜ਼ਰੂਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

Back to top button