ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਸਰਾ ਮੁਕਾਬਲਾ ਅੱਜ
,
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ ਜਾਵੇਗਾ । ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਇਹ ਮੁਕਾਬਲਾ ਭਾਰਤੀ ਸਮੇਂ ਮੁਤਾਬਕ ਸ਼ਾਮ 7:00 ਵਜੇ ਸ਼ੁਰੂ ਹੋਵੇਗਾ।
ਐੱਮ.ਪੀ.ਸੀ.ਏ. ਦੇ ਮੁੱਖ ਕਿਉਰੇਟਰ ਸਮੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਮੈਚ ਦੌਰਾਨ ਹੋਲਕਰ ਸਟੇਡੀਅਮ ਦੇ ਮੈਦਾਨ ਨੂੰ ਤ੍ਰੇਲ ਦੇ ਅਸਰ ਤੋਂ ਬਚਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਇਸ ‘ਤੇ ਖਾਸ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਉਹ ਪੂਰੀ ਉਮੀਦ ਕਰਦੇ ਹਨ ਕਿ ਦਰਸ਼ਕਾਂ ਨੂੰ ਕ੍ਰਿਕਟ ਦੇ ਫਟਾਫਟ ਫਾਰਮੈਟ ਵਿੱਚ ਮੰਗਲਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਚੌਕਿਆਂ-ਛੱਕਿਆਂ ਦਾ ਭਰਪੂਰ ਮੁਕਾਬਲਾ ਦੇਖਣ ਨੂੰ ਮਿਲੇਗਾ । ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਟੀਮਾਂ ਵਿਚਾਲੇ ਹੁਣ ਤੱਕ 6 ਟੀ-20 ਸੀਰੀਜ਼ ਖੇੜਿਆਂ ਗਈਆਂ ਹਨ । ਜਿਸ ਵਿਚੋਂ ਭਾਰਤ ਨੇ 5 ਸੀਰੀਜ਼ ਆਪਣੇ ਨਾਮ ਕੀਤੀਆਂ, ਜਦਕਿ ਇੱਕ ਸੀਰੀਜ਼ ਡਰਾਅ ਰਹੀ । ਇਨ੍ਹਾਂ ਦੋਹਾਂ ਟੀਮਾਂ ਵਿਚਾਲੇ ਆਖਰੀ ਮੁਕਾਬਲਾ 12 ਮਾਰਚ 2018 ਨੂੰ ਖੇਡਿਆ ਗਿਆ ਸੀ । ਜਿਸ ਵਿੱਚ ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਸੀ ।