India News
ਪਹਿਲੇ ਟੈਸਟ ਮੈਚ ‘ਚ ਭਾਰਤ ਨੇ ਵੈਸਟਇੰਡੀਜ਼ ਨੂੰ 318 ਦੌੜਾਂ ਨਾਲ ਦਿੱਤੀ ਕਰਾਰੀ ਮਾਤ

ਆਈ.ਸੀ.ਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਤਹਿਤ ਵੈਸਟਇੰਡੀਜ਼ ਦੇ ਖਿਲਾਫ ( India vs West Indies ) ਚੱਲ ਰਹੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਵਿਰੋਧੀਆਂ ਨੂੰ ਹਰਾ ਕੇ ਵੱਡੀ ਜਿੱਤ ਹਾਸਲ ਕਰ ਲਈ ਹੈ। ਦਰਅਸਲ, ਭਾਰਤੀ ਟੀਮ ਵੱਲੋਂ ਚੌਥੇ ਦਿਨ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਵਿਰੋਧੀਆਂ ਨੂੰ 318 ਦੌੜਾਂ ਨਾਲ ਕਰਾਰੀ ਮਾਤ ਦਿੱਤੀ। ਬੁਮਰਾਹ ਨੇ 8 ਓਵਰਾਂ ਵਿਚ ਸਿਰਫ 7 ਦੌੜਾਂ ਦੇ ਕੇ 5 ਵਿਕਟਾਂ ਲਈਆਂ ਤੇ ਦੱਖਣੀ ਅਫਰੀਕਾ, ਇੰਗਲੈਂਡ ਤੇ ਆਸਟਰੇਲੀਆ ਤੋਂ ਬਾਅਦ ਵੈਸਟਇੰਡੀਜ਼ ਦੇ ਆਪਣੇ ਪਹਿਲੇ ਦੌਰੇ ਵਿਚ ਇਕ ਪਾਰੀ ਵਿਚ 5 ਵਿਕਟਾਂ ਹਾਸਲ ਕੀਤੀਆਂ। ਪਹਿਲੀ ਪਾਰੀ ਵਿਚ 5 ਵਿਕਟਾਂ ਲੈਣ ਵਾਲੇ ਇਸ਼ਾਂਤ ਸ਼ਰਮਾ ਨੇ 31 ਦੌੜਾਂ ‘ਤੇ 3 ਵਿਕਟਾਂ ਤੇ ਮੁਹੰਮਦ ਸੰਮੀ ਨੇ 13 ਦੌੜਾਂ ‘ਤੇ 2 ਵਿਕਟਾਂ ਹਾਸਲ ਕੀਤੀਆਂ।