134ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦਫਤਰ 'ਚ ਲਹਿਰਾਇਆ ਝੰਡਾ

ਅੱਜ ਕਾਂਗਰਸ ਪਾਰਟੀ ਆਪਣਾ 134ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ 'ਤੇ ਪਾਰਟੀ ਨੇ ਕਿਹਾ ਹੈ ਕਿ ਉਸ ਦੇ ਲਈ ਸਦਾ ਹੀ ਸਭ ਤੋਂ ਪਹਿਲਾਂ ਭਾਰਤ ਹੈ। ਪਾਰਟੀ ਨੇ ਟਵੀਟ ਕਰਕੇ ਕਿਹਾ, ਦੇਸ਼ ਦੇ ਲਈ ਬਲੀਦਾਨ ਕਾਂਗਰਸ ਪਾਰਟੀ ਲਈ ਸਭ ਤੋਂ ਉੱਪਰ ਹੈ। ਸਾਡੀ ਪਾਰਟੀ ਦੀ ਸਥਾਪਨਾ ਤੋਂ ਬਾਅਦ ਆਜ਼ਾਦੀ ਅੰਦੋਲਨ ਦੌਰਾਨ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਹਮੇਸ਼ਾ ਸਭ ਤੋਂ ਪਹਿਲਾ ਅੱਗੇ ਭਾਰਤ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪਾਰਟੀ ਦੇ ਲੱਖਾਂ ਵਰਕਰਾਂ ਨੇ ਦਹਾਕਿਆਂ ਤੋਂ ਦੇਸ਼ 'ਚ ਬਿਨਾ ਸਵਾਰਥ ਦੇ ਯੋਗਦਾਨ ਦਿੱਤਾ ਹੈ। ਸਥਾਪਨਾ ਦਿਵਸ ਦੇ ਮੌਕੇ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦਫਤਰ 'ਚ ਝੰਡਾ ਲਹਿਰਾਇਆ। ਇਸ ਮੌਕੇ 'ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ, ਪਾਰਟੀ ਦੇ ਸੀਨੀਅਰ ਨੇਤਾ ਏ.ਕੇ.ਐਂਟਨੀ, ਅਹਿਮਦ ਪਟੇਲ ਅਤੇ ਕਈ ਹੋਰ ਨੇਤਾ ਪਹੁੰਚੇ। ਸਥਾਪਨਾ ਦਿਵਸ ਦੇ ਮੌਕੇ 'ਤੇ ਪਾਰਟੀ ਨੇ ਸ਼ਨੀਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 'ਸੰਵਿਧਾਨ ਬਚਾਓ, ਭਾਰਤ ਬਚਾਓ' ਦੇ ਸੰਦੇਸ਼ ਨਾਲ ਫਲੈਗ ਮਾਰਚ ਕੱਢ ਰਹੀ ਹੈ।ਦੱਸਣਯੋਗ ਹੈ ਕਿ ਦੇਸ਼ ਦੀ ਸਭ ਤੋਂ ਪੁਰਾਣੀ ਰਾਜਨੀਤਿਕ ਪਾਰਟੀ ਵੱਖ-ਵੱਖ ਪ੍ਰੋਗਰਾਮਾਂ ਦਾ ਵੀ ਆਯੋਜਨ ਕਰ ਰਹੀ ਹੈ। ਰਾਹੁਲ ਗਾਂਧੀ ਆਸਾਮ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਉਤਰ ਪ੍ਰਦੇਸ਼ ਦੇ ਪ੍ਰੋਗਰਾਮ 'ਚ ਸ਼ਿਰਕਤ ਕਰੇਗੀ।