ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਮਲੋਟ: ਬੱਲੇਬਾਜ਼ ਸਮ੍ਰਿਤੀ ਮੰਧਾਨਾ, ਯਸਤਿਕਾ ਭਾਟੀਆ ਅਤੇ ਕਪਤਾਨ ਹਰਮਨਪ੍ਰੀਤ ਦੇ ਅਰਧ ਸੈਂਕੜਿਆਂ ਨਾਲ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ ਬੀਤੇ ਐਂਤਵਾਰ ਪਹਿਲੇ ਮਹਿਲਾ ਵਨ-ਡੇ ਕੌਮਾਂਤਰੀ ਕ੍ਰਿਕੇਟ ਮੈਚ ਵਿੱਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਇੰਗਲੈਂਡ ਦੀਆਂ 227 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਸ੍ਰਮਿਤੀ ਮੰਧਾਨਾ (99 ਗੇਂਦਾਂ ਵਿੱਚ 91 ਦੌੜਾਂ, 10 ਚੌਕੇ, 1 ਛੱਕਾ),
ਹਰਮਨਪ੍ਰੀਤ (94 ਗੇਂਦਾਂ ਵਿੱਚ ਅਜੇਤੂ 74 ਦੌੜਾਂ, 7 ਚੌਕੇ, 1 ਛੱਕਾ) ਦੇ ਅਰਧ ਸੈਂਕੜੇ ਨਾਲ 34 ਗੇਂਦਾਂ ਬਾਕੀ ਰਹਿੰਦਿਆਂ 3 ਵਿਕਟਾਂ 'ਤੇ 232 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਸਮ੍ਰਿਤੀ ਨੇ ਯਸਤਿਕਾ ਦੇ ਨਾਲ ਦੂਜੀ ਵਿਕਟ ਲਈ 96 ਦੌੜਾਂ ਅਤੇ ਕਪਤਾਨ ਹਰਮਨਪ੍ਰੀਤ ਦੇ ਨਾਲ ਤੀਜੀ ਵਿਕਟ ਲਈ 99 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੂੰ ਟੀਚਾ ਹਾਸਿਲ ਕਰਨ ਵਿੱਚ ਵਧੇਰੇ ਪ੍ਰੇਸ਼ਾਨੀ ਨਹੀਂ ਹੋਈ। Author: Malout Live