ਬਿਨ੍ਹਾਂ ਡਾਕਟਰੀ ਸਲਾਹ ਤੋਂ ਦਵਾਈਆਂ ਦੀ ਅੰਨੇਵਾਹ ਵਰਤੋਂ ਹੋ ਸਕਦੀ ਹੈ ਸਿਹਤ ਲਈ ਹਾਨੀਕਾਰਕ- ਡਾ. ਰੀਟਾ ਬਾਲਾ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੀਟਾ ਬਾਲਾ ਦੀ ਅਗਵਾਈ ਵਿੱਚ ਲੋਕਾਂ ਨੂੰ ਐਂਟੀਬਾਈਟੈਕ ਦਵਾਈਆਂ ਸੰਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ਵ ਐਂਟੀਮਾਇਕਰੋਬਾਇਲ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜਾਂ ਅਤੇ ਉਹਨਾਂ ਦੇ ਨਾਲ ਆਏ ਸਾਕ ਸੰਬੰਧੀਆਂ ਨੂੰ ਦਰਦ ਰੋਕੂ ਦਵਾਈਆਂ ਦੀ ਬੇਲੋੜੀ ਵਰਤੋਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਬਿਨ੍ਹਾਂ ਡਾਕਟਰੀ ਸਲਾਹ ਤੋਂ ਦਵਾਈਆਂ ਦੀ ਬੇਲੋੜੀ ਵਰਤੋਂ ਇਨਸਾਨੀ ਜਿੰਦਗੀ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ। ਸਾਡੇ ਦੇਸ਼ ਵਿੱਚ ਜਿਆਦਾਤਰ ਲੋਕ ਬਿਨਾਂ ਲੋੜ ਤੋਂ ਹੀ ਦਵਾਈਆਂ ਦਾ ਇਸਤੇਮਾਲ ਕਰ ਰਹੇ ਹਨ,
ਜਿਸ ਦਾ ਭਵਿੱਖ ਵਿੱਚ ਸਰੀਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਹਮੇਸ਼ਾ ਦਵਾਈ ਡਾਕਟਰੀ ਸਲਾਹ ਨਾਲ ਹੀ ਲੈਣੀ ਚਾਹੀਦੀ ਹੈ ਨਾ ਕੀ ਘਰੇਲੂ ਪੱਧਰ ਤੇ ਆਪਣੀ ਮਨ ਮਰਜੀ ਨਾਲ। ਇਸ ਤਰ੍ਹਾਂ ਕਰਨ ਨਾਲ ਸਰੀਰ ਵਿੱਚ ਕੁਦਰਤੀ ਤੱਤ ਜੋ ਕੀ ਬਿਮਾਰੀਆਂ ਨਾਲ ਲੜਣ ਲਈ ਸਾਡੀ ਸਹਾਇਤਾ ਕਰਦੇ ਹਨ ਖਤਮ ਹੋ ਸਕਦੇ ਹਨ ਜਿਸ ਨਾਲ ਸਾਨੂੰ ਗੰਭੀਰ ਬਿਮਾਰੀਆਂ ਲੱਗ ਸਕਦੀਆਂ ਹਨ। ਦਵਾਈ ਲੈਣ ਸਮੇਂ ਇਸ ਦੀ ਮਾਤਰਾ ਬਾਰੇ ਵੀ ਲੋਕ ਵੱਡੀ ਲਾਪਰਵਾਹੀ ਵਰਤਦੇ ਹਨ। ਹਮੇਸ਼ਾਂ ਮਾਹਿਰ ਡਾਕਟਰ ਤੋਂ ਦਵਾਈ ਲੈਣੀ ਚਾਹੀਦੀ ਹੈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ਼੍ਹਾ ਮਾਸ ਮੀਡੀਆ ਅਫਸਰ ਹਾਜ਼ਿਰ ਸਨ। Author: Malout Live