ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ, ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਵਿੱਚ ਕੈਂਪ ਲਗਾਏ ਗਏ। ਇਸ ਸੰਬੰਧੀ ਵਿਦਿਆਰਥੀਆਂ ਨੂੰ ਪੋਕਸੋ ਐਕਟ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸਟਾਫ ਨੂੰ ਵੀ ਸਰੀਰਿਕ ਸੋਸ਼ਣ ਸੰਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਪੋਕਸੋ ਐਕਟ ਤੇ ਡਾਕੂਮੈਂਟਰੀ ਫਿਲਮ ਦਿਖਾਈ ਗਈ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 9 ਸਤੰਬਰ ਨੂੰ ਲੱਗ ਰਹੀ ਹੈ। ਉਸ ਵਿੱਚ ਆਪਣੇ ਕੇਸ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਕਰਾਉਣ ਲਈ ਉਹ ਸੰਬੰਧਿਤ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ/ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪ੍ਰਿੰਸੀਪਲ ਸ਼ੁਭਾਸ਼ ਝਾਂਬ ਸੀ. ਸੈਕੰ. ਸਕੂਲ (ਲੜਕੀਆਂ), ਪ੍ਰਿੰਸੀਪਲ ਦਵਿੰਦਰ ਰਜੌਰੀਆ ਸੀਨੀ. ਸੈਕੰ. ਸਕੂਲ (ਲੜਕੇ) ਵੀ ਹਾਜ਼ਿਰ ਸਨ। Author: Malout Live