ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਇੰਸਪਾਇਰ ਮੀਟ 0.1 (ਮਾਪੇ ਅਧਿਆਪਕ ਮਿਲਣੀ) ਹੋਈ ਸਫ਼ਲ
ਮਲੋਟ:- ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਮੁਤਾਬਿਕ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਦੀ ਅਗਵਾਈ ਹੇਠ ਅੱਜ ਇੰਸਪਾਇਰ ਮੀਟ 0.1 (ਮਾਪੇ ਅਧਿਆਪਕ ਮਿਲਣੀ) ਕਰਵਾਈ ਗਈ। ਇਸ ਮੀਟਿੰਗ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਮਾਪੇ ਹੁੰਮ-ਹੁਮਾ ਕੇ ਸ਼ਾਮਿਲ ਹੋਏ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਦਰਸਾਉਂਦੀ ਝਲਕ ਅਤੇ ਜਲ ਸੈਨਾ ਨਾਲ ਸੰਬੰਧਿਤ ਸਿੱਖਿਆਦਾਇਕ ਫਿਲਮ ਗਾਜੀ ਦਿਖਾਈ ਗਈ। ਮੀਟਿੰਗ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਤਿਆਰ ਕੀਤੇ ਮਾਡਲ ਅਤੇ ਹੋਰ ਸਮੱਗਰੀ ਦੀ ਪ੍ਰਦਰਸ਼ਨੀ ਵਿਸ਼ੇਸ ਖਿੱਚ ਦਾ ਕੇਂਦਰ ਰਹੀ। ਬਾਹਰੋ ਆਏ ਮਹਿਮਾਨਾਂ ਲਈ ਸਕੂਲ ਵਿਖੇ ਚਾਹ ਦਾ ਵਿਸ਼ੇਸ਼ ਇੰਤਜਾਮ ਕੀਤਾ ਗਿਆ। ਸਕੂਲ ਨੂੰ ਹੋਰ ਸੁੰਦਰ ਦਿੱਖ ਪ੍ਰਦਾਨ ਕਰਨ ਲਈ ਸਮੂਹ ਸਟਾਫ਼ ਅਤੇ ਮਾਪਿਆਂ ਦੁਆਰਾ ਪੌਦੇ ਲਗਾਏ ਗਏ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਬਾਹਰੋਂ ਆਏ ਮਹਿਮਾਨਾਂ ਮਾਪਿਆਂ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live