ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲ ਖੁਰਾਣਾ ਵਿਖੇ 7 ਜੁਲਾਈ ਨੂੰ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ
ਸ਼੍ਰੀ ਮੁਕਤਸਰ ਸਾਹਿਬ/ ਮਲੋਟ:- ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਕੁਮਾਰ ਹਾਂਡਾ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ 2022 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸੰਬੰਧੀ ਕੌਂਸਲਿੰਗ 7 ਜੁਲਾਈ 2022 ਨੂੰ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖੁਰਾਕ ਸੰਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਹਰਿਆਣਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ 7 ਜੁਲਾਈ 2022 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲ ਖੁਰਾਣਾ ਵਿਖੇ ਕੌਂਸਲਿੰਗ ਲਈ ਹਾਜ਼ਿਰ ਹੋਣ। ਇਸ ਸੰਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ ਡੇਅਰੀ ਵਿਕਾਸ ਅਫ਼ਸਰ ਜਾਂ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 98142-81462, 99887-10030 ‘ਤੇ ਸੰਪਰਕ ਕਰ ਸਕਦੇ ਹਨ।
Author: Malout Live