District NewsMalout News

ਵਿਧਾਇਕ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਗੁਰਦਿੱਤ ਸਿੰਘ ਸੰਧੂ ਚੇਅਰਮੈਨ ਅਤੇ ਸੁਖਪਾਲ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਦੇ ਵਾਈਸ ਚੇਅਰਮੈਨ

ਮਲੋਟ: ਪੀ.ਏ.ਡੀ.ਬੀ. ਦੀ ਪਿਛਲੇ ਦਿਨੀਂ ਡਾਇਰੈਕਟਰਾਂ ਦੀ ਚੋਣ ਤੋਂ ਬਾਅਦ ਸੀਨੀਅਰ ਆਗੂ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੀ ਅਗਵਾਈ ਹੇਠ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ। ਜਿਸ ਵਿੱਚ ਪਿੰਡ ਫੱਤਣਵਾਲਾ ਦੇ ਸਾਬਕਾ ਸਰਪੰਚ ਗੁਰਦਿੱਤ ਸਿੰਘ ਸੰਧੂ ਨੂੰ ਪੀ.ਏ.ਡੀ.ਬੀ ਦਾ ਚੇਅਰਮੈਨ ਅਤੇ ਨੰਬਰਦਾਰ ਸੁਖਪਾਲ ਸਿੰਘ ਸਿੱਧੂ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਸਾਬਕਾ ਸਰਪੰਚ ਗੁਰਦਿੱਤ ਸਿੰਘ ਸੰਧੂ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਇਆ ਅਤੇ ਮੂੰਹ ਮਿੱਠਾ ਕਰਵਾਇਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੈਂਕ ਦੇ 5 ਡਾਇਰੈਕਟਰਾਂ ਦੀ ਚੋਣ ਬੀਤੇ ਦਿਨਾਂ ‘ਚ ਸਰਬਸੰਮਤੀ ਨਾਲ ਕੀਤੀ ਗਈ ਅਤੇ ਜਿਸ ਤੋਂ ਬਾਅਦ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ। ਵਿਧਾਇਕ ‘ਕਾਕਾ ਬਰਾੜ’ ਨੇ ਨਵੇਂ ਚੁਣੇ 5 ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਸ਼ੁੱਭ ਇਛਾਵਾਂ ਦਿੱਤੀਆਂ। ਨਵ-ਨਿਯੁਕਤ ਚੇਅਰਮੈਨ ਗੁਰਦਿੱਤ ਸਿੰਘ ਸੰਧੂ ਅਤੇ ਵਾਈਸ ਚੇਅਰਮੈਨ ਨੰਬਰਦਾਰ ਸੁਖਪਾਲ ਸਿੰਘ ਸਿੱਧੂ ਨੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

Author: Malout Live

Leave a Reply

Your email address will not be published. Required fields are marked *

Back to top button