Punjab

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਬਠਿੰਡਾਦੇ ਸਪੋਰਟ ਸਟੇਡੀਅਮ ‘ਚ ਭਾਰਤ ਤੇ ਅਮਰੀਕਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਬਠਿੰਡਾ ‘ਚ ਭਾਰਤ ਤੇ ਅਮਰੀਕਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ,ਬਠਿੰਡਾ: ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਕਰਵਾਇਆ ਜਾ ਰਿਹਾ ਹੈ। ਅੱਜ ਬਠਿੰਡੇ ਦੇ ਸਪੋਰਟਸ ਸਟੇਡੀਅਮ ‘ਚ 2 ਅਹਿਮ ਮੁਕਾਬਲੇ ਖੇਡੇ ਗਏ।ਪਹਿਲਾ ਮੈਚ ਅਮਰੀਕਾ ਅਤੇ ਕੀਨੀਆ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ, ਜਿਸ ‘ਚ ਅਮਰੀਕਾ ਨੇ ਕੀਨੀਆ ਨੂੰ ਵੱਡੇ ਫਰਕ ਨਾਲ ਹਰਾਇਆ। ਇਸ ਮੈਚ ‘ਚ ਅਮਰੀਕਾ ਦੀ ਟੀਮ ਨੇ 50 ਅੰਕ ਅਤੇ ਕੀਨੀਆ ਨੇ 31 ਅੰਕ ਹਾਸਲ ਕੀਤੇ। ਉਧਰ ਦੂਸਰੇ ਮੈਚ ‘ਚ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਵਿਚਾਲੇ ਭਿੜੰਤ ਦੇਖਣ ਨੂੰ ਮਿਲੀ, ਜਿਸ ‘ਚ ਭਾਰਤੀਆਂ ਗੱਭਰੂਆਂ ਨੇ ਵਿਰੋਧੀਆਂ ਨੂੰ 48-34 ਨਾਲ ਹਰਾਇਆ। ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ।

Leave a Reply

Your email address will not be published. Required fields are marked *

Back to top button