Punjab

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ ਨਿੱਘਾ ਸੁਆਗਤ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਇੱਕ ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ। ਜਿਥੇ ਸੰਗਤਾਂ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਉੱਥੇ ਹੀ ਅੱਜ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭਤਾ ਅਰਦਾਸ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ ਕੀਤੀ ਗਈ। ਇਹ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਬੱਸੀ ਪਠਾਣਾਂ , ਲੁਹਾਰੀ ਕਲਾਂ’ ਸੰਘੋਲ ਉੱਚਾ, ਪਿੰਡ ਰਾਣਵਾਂ, ਖਮਾਣੋਂ, ਸਮਰਾਲਾ, ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ।

Leave a Reply

Your email address will not be published. Required fields are marked *

Back to top button