District NewsMalout News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਬੂਜਾ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ ਬੈਂਕ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਔਲਖ ਵਿਖੇ ਦਾਣਾ ਮੰਡੀ ਵਿੱਚ ਅੰਬੂਜਾ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ ਬੈਂਕ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮਿਸ. ਰਿਤੂ ਗਰਗ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕੀਤੀ ਗਈ। ਅੰਬੂਜਾ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ ਬੈਂਕ ਦੇ ਨੁਮਾਇਂਦਿਆਂ ਵੱਲੋਂ ਪਿੰਡਾਂ ਵਿੱਚ ਸੈਲਫ ਗਰੁੱਪ ਬਣਾ ਕੇ ਵੱਖ-ਵੱਖ ਪਿੰਡਾਂ ਦੀਆਂ ਕੁੜੀਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਟ੍ਰੇਨਿੰਗ ਉਪਰੰਤ ਕੁੜੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਬੈਂਕ ਵੱਲੋਂ ਲੋਨ ਦਿੱਤਾ ਜਾਂਦਾ ਹੈ ਤਾਂ ਕਿ ਉਹ ਆਪਣਾ ਕੰਮਕਾਜ ਚਲਾ ਕੇ ਰੋਜ਼ੀ-ਰੋਟੀ ਕਮਾ ਸਕਣ।

ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਮਹਿਲਾ ਦਿਵਸ ਤੇ ਔਰਤਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੈਨੇਜਮੈਂਟ ਵੱਲੋਂ ਜੋ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ ਸੀ, ਉਸ ਵਿੱਚ ਔਰਤਾਂ ਵੱਲੋਂ ਜੋ ਪੇਸ਼ਕਾਰੀ ਪੇਸ਼ ਕੀਤੀ, ਉਹ ਬਹੁਤ ਹੀ ਸ਼ਲਾਘਾਯੋਗ ਸੀ।

Author: Malout Live

Back to top button