District NewsMalout News

ਡੀ.ਏ.ਵੀ ਕਾਲਜ, ਮਲੋਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਮਲੋਟ : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਮਿਤੀ 21 ਜੂਨ, 2024 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗਾ ਇੰਨਸਟਰਕਟਰ ਡਾ. ਜਸਬੀਰ ਸਿੰਘ ਅਤੇ ਪੁਲਕੇਸ਼ ਬਾਂਸਲ ਨੇ ਵੀ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਡਾ. ਜਸਬੀਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਇਸ ਤੋਂ ਬਾਅਦ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਯੋਗਾ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਸੰਹੁ ਚੁੱਕੀ। ਯੋਗਾ ਇੰਨਸਟਰਕਟਰ ਨੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਯੋਗ ਕਿਰਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਹਾਰਕ ਰੂਪ ਵਿੱਚ ਯੋਗ ਕਿਰਿਆਵਾਂ ਕਰਵਾਈਆਂ। ਇਸ ਮੌਕੇ ਐੱਨ.ਸੀ.ਸੀ ਦੇ ਕੈਪਟਨ ਡਾ. ਮੁਕਤਾ ਮੁਟਨੇਜਾ ਸਹਿਤ ਕਾਲਜ ਦਾ ਸਮੂਹ ਸਟਾਫ਼ ਸ਼ਾਮਿਲ ਸੀ।

Author : Malout Live

Back to top button