ਮਲੋਟ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
, ,
ਮਲੋਟ : ਅੱਜ ਮਲੋਟ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਆਪਣਾ ਸਮਾਂ ਸਮਰਪਿਤ ਕਰਨ ਲਈ ਵਿਕਾਸ ਸੱਚਦੇਵਾ ਜਨਰਲ ਸਕੱਤਰ ਬਾਰ ਐਸੋਸ਼ੀਏਸ਼ਨ ਵੱਲੋਂ ਕੋਰਟ ਸਟਾਫ ਅਤੇ ਵਕੀਲਾਂ ਦਾ ਧੰਨਵਾਦ ਕੀਤਾ ਗਿਆ।
ਉਨ੍ਹਾਂ ਨੇ ਭਾਰਤ ਤੋਂ ਯੋਗ ਦੇ ਇਸ ਅਨਮੋਲ ਤੋਹਫ਼ੇ ਨੂੰ ਦੁਨੀਆ ਨਾਲ ਸਾਂਝਾ ਕਰਨ ਦੀ ਪਰੰਪਰਾ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਆਂਇਕ ਅਧਿਕਾਰੀਆਂ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਅਜਿਹੇ ਸ਼ਾਨਦਾਰ ਯੋਗਾ ਸੈਸ਼ਨ ਦਾ ਆਯੋਜਨ ਕੀਤਾ। Author : Malout Live