ਐੱਸ.ਡੀ ਸਕੂਲ ਰੱਥੜੀਆਂ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ

ਮਲੋਟ: ਐੱਸ.ਡੀ ਸਕੂਲ ਰੱਥੜੀਆਂ ਵਿੱਚ ਬੱਚਿਆਂ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਬਹੁਤ ਹੀ ਵਿਲੱਖਣ ਤਰੀਕੇ ਨਾਲ ਮਨਾਇਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਕਿਰਤੀ ਅਤੇ ਮਿਹਨਤੀ ਲੋਕਾਂ ਦੀ ਸਮਾਜ ਨੂੰ ਵੱਡਮੁੱਲੀ ਦੇਣ ਬਾਰੇ ਦੱਸਿਆ। ਅਧਿਆਪਕਾਂ ਦੀ ਪ੍ਰੇਰਨਾ ਸਦਕਾ ਬੱਚਿਆਂ ਨੇ ਆਪਣੇ ਆਪ ਨੂੰ ਮਜ਼ਦੂਰ ਦੇ ਰੂਪ ਵਿੱਚ ਢਾਲ ਕੇ ਸਭ ਤੋਂ ਪਹਿਲਾਂ ਸਕੂਲ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਬਹੁਤ ਪਿਆਰ ਨਾਲ ਪੰਡਾਲ ਵਿੱਚ ਬਿਠਾਇਆ ਅਤੇ

ਫਿਰ ਉਨ੍ਹਾਂ ਸਾਹਮਣੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਚਾਰਟ, ਗੀਤਾਂ, ਝਾਕੀਆਂ ਅਤੇ ਹੋਰ ਬਹੁਤ ਸਾਰੀਆਂ ਪੇਸ਼ਕਾਰੀਆਂ ਨਾਲ ਦਰਸਾਇਆ। ਅੰਤ ਵਿੱਚ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਜੀ ਨੇ ਬੱਚਿਆਂ ਅਤੇ ਅਧਿਆਪਕਾਂ ਦੇ ਇਸ ਉੱਦਮ ਦੀ ਪ੍ਰਸੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਹਮੇਸ਼ਾ ਕਿਰਤੀ ਲੋਕਾਂ ਦੀ ਇੱਜ਼ਤ ਕਰੋ। ਉਪਰੰਤ ਸਾਰੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। Author: Malout Live