ਪੰਜਾਬ ਵਿੱਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਕੀਤੀਆ ਬੰਦ

ਮਲੋਟ (ਪੰਜਾਬ): ਪੰਜਾਬ ਵਿੱਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿੱਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।  ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨਾਲ ਮੌਜੂਦ ਸਮਰਥਕ ਨੇ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਸੀ। ਪੁਲਿਸ ਨੇ ਕੁੱਝ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਜਦਕਿ ਅੰਮ੍ਰਿਤਪਾਲ ਦੀ ਗੱਡੀ ਅੱਗੇ ਨਿਕਲ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅੱਠ ਜ਼ਿਲ੍ਹਿਆਂ ਦੀ ਪੁਲਸ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ। Author: Malout Live