ਲੋਕ ਮੋਰਚਾ ਕਮੇਟੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਵਸ ਮਨਾਉਣ ਦਾ ਸੱਦਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਲੋਕ ਮੋਰਚਾ ਕਮੇਟੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਕੱਤਰ ਅਤੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਪ੍ਰੈੱਸ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਮੋਰਚਾ ਵੱਲੋਂ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਨ ਵਜੋਂ ਮਨਾਉਣ ਲਈ ਮਨੁੱਖੀ ਹੱਕਾਂ ਬਾਰੇ ਚੇਤਨਤਾ ਮੁਹਿੰਮ ਚਲਾਈ ਜਾਵੇਗੀ। ਇਸ ਸੰਬੰਧੀ ਮਲੋਟ ਦੇ ਸਰਗਰਮ ਕਾਰਕੁੰਨਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਨੁੱਖੀ ਹੱਕਾਂ ਬਾਰੇ ਸੂਬੇ ਵਿੱਚ ਫਿਰਕੂ ਤਾਕਤਾਂ ਵੱਲੋਂ ਫੈਲਾਈ ਜਾ ਰਹੀ ਫਿਰਕਾਪ੍ਰਸਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਮੋਰਚਾ ਆਗੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦਾ ਆਗਾਜ਼ 13ਵੀਂ ਸਦੀ ਤੋਂ ਸ਼ੁਰੂ ਹੋਇਆ। ਦੂਸਰੀ ਸੰਸਾਰ ਜੰਗ ਪਿੱਛੋਂ ਹੋਂਦ ਵਿੱਚ ਆਈ ਯੂ.ਐੱਨ.ਡੀ ਸੰਯੁਕਤ ਰਾਸ਼ਟਰ ਸੰਘ ਨੇ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦਾ ਐਲਾਨਨਾਮਾ ਪੇਸ਼ ਕੀਤਾ ਸੀ। ਉਹਨਾਂ ਕਿਹਾ ਕਿ ਸਾਡੇ ਮੁਲਕ ਵਿੱਚ ਅਨੇਕਾਂ ਬੁੱਧੀਜੀਵੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਇਸ ਲਈ ਹਰ ਤਰ੍ਹਾਂ ਦੀ ਫਿਰਕਾਪ੍ਰਸਤੀ ਦਾ ਡਟਵਾਂ ਵਿਰੋਧ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਸਜਾਵਾਂ ਭੁਗਤ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਸਾਡੀ ਸਰਕਾਰ ਨੇ ਅਨੇਕਾਂ ਹੀ ਕਾਲੇ ਕਾਨੂੰਨਾਂ ਰਾਹੀਂ ਮਨੁੱਖੀ ਹੱਕਾਂ ਨੂੰ ਖੋਹਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਲੋਕ ਮੋਰਚਾ ਲੋਕਾਂ ਨੂੰ ਸੱਦਾ ਦਿੰਦਾ ਹੈ ਕਿ ਮਨੁੱਖੀ ਹੱਕਾਂ ਦੇ ਹੋ ਰਹੇ ਖਿਲਵਾੜ ਖਿਲਾਫ਼ ਅਤੇ ਹਰ ਤਰ੍ਹਾਂ ਦੀ ਫਿਰਕਾਪ੍ਰਸਤੀ ਖਿਲਾਫ਼ ਡੱਟ ਕੇ ਆਵਾਜ਼ ਬੁਲੰਦ ਕੀਤੀ ਜਾਵੇ। Author: Malout Live