ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ- ਡਾ. ਬਲਜੀਤ ਕੌਰ
ਮਲੋਟ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸੰਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਅਧਿਕਾਰੀਆਂ ਨੂੰ ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਦਾ ਨਿਯਮਤ ਨਰੀਖਣ ਕਰਨ ਅਤੇ ਲਗਾਤਾਰ ਨਿੱਜੀ ਰਾਬਤਾ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਵਰਗਾਂ, ਖਾਸ ਤੌਰ 'ਤੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਸਮਾਜਿਕ ਸੁਰੱਖਿਆ ਅਤੇ ਵੱਖ-ਵੱਖ ਸਕੀਮਾਂ ਦੇ ਲਾਭ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। Author : Malout Live