ਸੜਕ ਕਿਨਾਰੇ ਵਾਹਨ ਖੜ੍ਹਾ ਕਰਨਾ ਪਵੇਗਾ ਮਹਿੰਗਾ, ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ
ਮਲੋਟ (ਪੰਜਾਬ): ਪੰਜਾਬ ਦੀਆਂ ਸੜਕਾਂ ਕਿਨਾਰੇ ਵਾਹਨ ਖੜ੍ਹਾ ਕਰਨਾ ਮਹਿੰਗਾ ਪੈ ਸਕਦਾ ਹੈ। ਅਜਿਹਾ ਕਰਨ 'ਤੇ ਟ੍ਰੈਫਿਕ ਪੁਲਿਸ ਤੁਹਾਡਾ ਚਲਾਨ ਕਰ ਸਕਦੀ ਹੈ। ਇਹ ਹੁਕਮ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਧੁੰਦ ਦੇ ਮੌਸਮ ਦੌਰਾਨ ਸੜਕਾਂ ਦੇ ਕਿਨਾਰੇ ਵਾਹਨ ਖੜ੍ਹੇ ਨਾ ਕੀਤੇ ਜਾਣ।
ਟਰਾਂਸਪੋਰਟ ਮੰਤਰੀ ਭੁੱਲਰ ਨੇ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ’ਤੇ ਖੜ੍ਹੇ ਵਾਹਨਾਂ ਦੇ ਚਲਾਨ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਮੰਤਰੀ ਭੁੱਲਰ ਨੇ ਚੰਡੀਗੜ੍ਹ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਵੱਡੇ ਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ। ਇਨ੍ਹਾਂ ਨੂੰ ਘਟਾਉਣ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। Author: Malout Live