ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ਤੇ ਮਾਸਕ ਬਨਾਉਣ ਤੇ ਆਈ.ਟੀ.ਆਈ ਪ੍ਰਿੰਸੀਪਲ ਅਤੇ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ:- ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਇਸ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਸਬੰਧੀ ਆਪਣੀਆਂ ਚੰਗੀਆਂ ਸੇਵਾਵਾਂ ਪ੍ਰਦਾਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਵਿਸੇ਼ਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਸ ਲੜੀ ਤਹਿਤ ਅੱਜ ਪ੍ਰਿੰਸੀਪਲ ਜਗਤਾਰ ਸਿੰਘ ਸਰਕਾਰੀ ਆਈ.ਟੀ.ਆਈ ਖਿਊਵਾਲੀ ਅਤੇ ਇਸ ਸੰਸਥਾ ਦੀ ਵਿਦਿਆਰਥਣ ਰਮਨਦੀਪ ਕੌਰ ਨੂੰ ਅੱਜ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਨੂੰ ਢੱਲ੍ਹ ਪਾਉਣ ਦੇ ਮੰਤਵ ਨਾਲ ਆਪਣੀਆਂ ਨਿਭਾਈਆਂ ਗਈਆਂ ਸੇਵਾਵਾਂ ਦੇ ਬਦਲੇ ਵਿਸ਼ੇਸ਼ ਤੌਰ ਤੇ ਸਰਟੀਫਿਕੇਟ ਅਤੇ ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਸੰਸਥਾ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੰਬੀ ਇਲਾਕੇ ਵਿੱਚ ਲੋੜਵੰਦ ਲੋਕਾਂ ਨੂੰ ਮੁਫਤ 26600 ਮਾਸਕ ਬਣਾ ਕੇ ਵੰਡੇ ਹਨ ਅਤੇ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਸੈਨੀਟਾਈਜਰ ਦੀ ਵਰਤੋ ਕਰਨ, ਸਮਾਜਿਕ ਦੂਰੀ ਰੱਖਣ ਤੋਂ ਇਲਾਵਾ ਕੋਵਾ ਐਪ ਡਾਊਨ ਲੋਡ ਕਰਨ ਸਬੰਧੀ ਇਲਾਕਾ ਨਿਵਾਸੀਆਂ ਨੂੰ ਜਾਗਰੂਕਤ ਕੀਤਾ।
ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਨੂੰ ਪੂਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਕੋਰੋਨਾ ਵਾਇਰਸ ਪ੍ਰਤੀ ਅਗੇਤਰੀ ਜਾਣਕਾਰੀ ਪ੍ਰਾਪਤ ਕਰਨ ਲਈ ਕੋਵਾ ਨੂੰ ਡਾਉਨਲੋਡ ਕਰਨਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਰਾਹੀਂ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਅਤੇ ਹੋਰ ਲੋਕਾਂ ਨੂੰ ਵੀ ਇਸ ਐਪ ਨੂੰ ਡਾਉਨਲੋਡ ਕਰਨ ਲਈ ਪ੍ਰੇਰਿਤ ਕਰਨ ।