District NewsMalout News

ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ ਤਹਿਤ ਮਹਿਲਾਵਾਂ ਨੂੰ ਕੀਤਾ ਜਾਗਰੂਕ

ਮਲੋਟ: ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ ਮਲੋਟ ਪੰਕਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਲੋਟ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ 20 ਮਾਰਚ ਤੋਂ ਆਰੰਭ ਹੋਇਆ ਹੈ ਜੋ ਕਿ 3 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸੁਪਰਵਾਈਜ਼ਰ ਪਰਮਜੀਤ ਕੌਰ ਅਤੇ

ਬਲਾਕ ਕੋਆਰਡੀਨੇਟਰ ਸਾਰੂ ਵਧਵਾ ਨੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਕਰਨ ਲਈ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਨੇ ਹੱਥਾਂ ਦੀ ਸਫਾਈ ਯਕੀਨੀ ਬਣਾਉਣ, 6 ਮਹੀਨੇ ਤੱਕ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਸਬਜ਼ੀਆਂ ਤੇ ਮੌਸਮੀ ਫਲ ਖਾਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੋਸ਼ਣ ਪਖਵਾੜਾ ਮਨਾਉਣ ਦਾ ਮੁੱਖ ਉਦੇਸ਼ ਗਰਭਵਤੀ ਮਾਵਾਂ ਨੂੰ ਜਾਗਰੂਕ ਕਰਨਾ ਹੈ ਜੋ ਉਹ ਆਪਣਾ ਅਤੇ ਆਪਣੇ ਨਵਜੰਮੇ ਬੱਚਿਆਂ ਦਾ ਪੂਰੀ ਤਰ੍ਹਾਂ ਖਿਆਲ ਰੱਖ ਸਕਣ ਅਤੇ ਸਿਹਤਮੰਦ ਰਹਿਣ।

Author: Malout Live

Back to top button