District NewsMalout News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ ਦਾ ਦੌਰਾ ਅਤੇ ਕੈਦੀਆਂ/ਹਵਾਲਾਤੀਆਂ ਨੂੰ HIV ਏਡਜ਼ ਸੰਬੰਧੀ ਦਿੱਤੀ ਜਾਣਕਾਰੀ- ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸ਼ਨ ਜੱਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸੁਪਰੀਮ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਜੇਲ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ, ਦੌਰੇ ਦੌਰਾਨ ਜੇਲ ਵਿੱਚ ਬੰਦ ਕੈਦੀ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਜਿਹਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਲੌੜਬੰਦਾਂ ਨੂੰ ਕੇਸਾਂ ਵਿੱਚ ਵਕੀਲ ਮੁਹੱਈਆ ਕਰਵਾਏ ਗਏ ਅਤੇ ਜਮਾਨਤਾਂ ਸੰਬੰਧੀ ਸੰਬੰਧਿਤ ਅਫਸਰਾਂ ਨੂੰ ਲਿਖਿਆ ਗਿਆ।

ਇਸ ਮੌਕੇ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗਠਿਤ ਟੀਮ ਦੁਆਰਾ ਐੱਚ.ਆਈ.ਵੀ ਏਡਜ਼ ਨਾਲ ਪੀੜਿਤ ਜਿਲ੍ਹਾ ਜੇਲ ਵਿੱਚ ਬੰਦ ਕੈਦੀ/ਹਵਾਲਾਤੀਆਂ ਨੂੰ ਉਹਨਾਂ ਦੇ ਬਚਾਓ/ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਿਸ. ਹਰਪ੍ਰੀਤ ਕੌਰ ਸੀ.ਜੇ.ਐੱਮ/ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਪਲੀਬਾਰਨਿੰਗ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ ਤੇ ਇਸ ਤੋਂ ਇਲਾਵਾ ਕਾਨੂੰਨੀ ਸਹਾਇਤਾ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜੇਲ ਵਿੱਚ ਕੈਂਪ ਕੋਰਟ ਵੀ ਲਗਾਈ ਗਈ। ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button