District NewsMalout News

ਜਸ਼ਨ ਬਰਾੜ ਨੂੰ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਇੰਚਾਰਜ ਬਣਨ ‘ਤੇ ਮਲੋਟ ਦੇ ਸ਼ਹਿਰੀ ਪ੍ਰਧਾਨ ਨੇ ਦਿੱਤੀਆਂ ਵਧਾਈਆਂ

ਮਲੋਟ: ਆਮ ਆਦਮੀ ਪਾਰਟੀ ਵੱਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਵਲੰਟੀਅਰ ਸਾਹਿਬਾਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਹਨਾਂ ਵਿੱਚ ਜਸ਼ਨ ਬਰਾੜ ਨੂੰ ਸ਼੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਦੌਰਾਨ ਮਲੋਟ ਦੇ ਸ਼ਹਿਰੀ ਪ੍ਰਧਾਨ ਕਰਮਜੀਤ ਸ਼ਰਮਾ ਨੇ ਜਸ਼ਨ ਬਰਾੜ

ਨੂੰ ਉਹਨਾਂ ਦੀ ਇਸ ਨਿਯੁਕਤੀ ਲਈ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਉਹਨਾਂ ‘ਤੇ ਮਾਣ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਜ਼ਿਲ੍ਹਾ ਇੰਚਾਰਜ ਬਣਨ ‘ਤੇ ਮਲੋਟ ਦੇ ‘ਆਪ’ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਸਾਨੂੰ ਵਿਸ਼ਵਾਸ਼ ਹੈ ਕਿ ਜਸ਼ਨ ਬਰਾੜ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Author: Malout Live

Leave a Reply

Your email address will not be published. Required fields are marked *

Back to top button