JNU ਦੇ ਵਿਦਿਆਰਥੀਆਂ ਨੇ ਸੰਸਦ ਤੱਕ ਕੱਢਿਆ ਮਾਰਚ , ਤੋੜੇ ਬੈਰੀਕੇਡ , ਸੰਸਦ ਭਵਨ ਨੇੜੇ ਧਾਰਾ 144 ਲਾਗੂ
ਨਵੀਂ ਦਿੱਲੀ : ਦਿੱਲੀ ਸਥਿਤ ਦੇਸ਼ ਦੇ ਨਾਮੀ ਸੰਸਥਾਵਾਂ ‘ਚ ਸ਼ੁਮਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਫ਼ੀਸਾਂ ਦੇ ਵਾਧੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਫ਼ੀਸਾਂ ਦੇ ਵਾਧੇ ਖ਼ਿਲਾਫ਼ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸੈਂਕੜੇ ਵਿਦਿਆਰਥੀਆਂ ਨੇ ਅੱਜ ਸੋਮਵਾਰ ਨੂੰ ਸੰਸਦ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਪਰ ਕੁਝ ਚਿਰ ਪਿੱਛੋਂ ਹੀ ਵਿਦਿਆਰਥੀਆਂ ਨੇ ਬੈਰੀਕੇਡ ਤੋੜ ਸੁੱਟੇ ਹਨ। ਪੁਲਿਸ ਨੇ ਵਾਟਰ ਕੈਨਨ ਤੇ ਹੋਰ ਇੰਤਜ਼ਾਮ ਵੀ ਕੀਤੇ ਹਨ।ਵਿਦਿਆਰਥੀਆਂ ਦੇ ਨਾਲ ਅਧਿਆਪਕ ਵੀ ਇਸ ਰੋਸ ਮਾਰਚ ਵਿੱਚ ਸ਼ਾਮਲ ਹਨ। ਪ੍ਰਸ਼ਾਸਨ ਨੇ ਇਸ ਗੜਬੜੀ ਨੂੰ ਵੇਖਦਿਆਂ ਧਾਰਾ 144 ਲਾਗੂ ਕਰ ਦਿੱਤੀ ਹੈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਫ਼ੀਸ ਵਾਧੇ, ਹੋਸਟਲ ਦੀ ਫ਼ੀਸ ਵਿੱਚ ਵਾਧੇ ਤੇ ਉੱਚ ਸਿੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਹੋਰ ਮੁੱਦਿਆਂ ਦੇ ਵਿਰੋਧ ਵਿੱਚ ਇਹ ਰੋਸ ਮਾਰਚ ਕੱਢ ਰਹੇ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਸੰਸਦ ਦਾ ਸਰਦ–ਰੁੱਤ ਸੈਸ਼ਨ ਵੀ ਅੱਜ ਤੋਂ ਹੀ ਸ਼ੁਰੂ ਹੋਇਆ ਹੈ।