ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਨਰਮਾ ਪੱਟੀ ਵਿੱਚ ਸੀਨੀਅਰ ਖੇਤੀਬਾੜੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ), ਪੰਜਾਬ ਨੇ ਜਿਲ੍ਹੇ ਅੰਦਰ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਸਟਾਫ਼ ਨਾਲ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਹਿਮ ਮੀਟਿੰਗ ਕੀਤੀ।
ਸੰਯੁਕਤ ਡਾਇਰੈਕਟਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਦੌਰੇ ਦੌਰਾਨ ਗੁਰੂਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰਵਾਈ ਜਾਵੇ ਤਾਂ ਜੋ ਸੰਬੰਧਿਤ ਅਧਿਕਾਰੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕਰ ਸਕਣ। ਇਸ ਮੌਕੇ ਸ੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰਮੇਂ ਦੀ ਫ਼ਸਲ ਨੂੰ ਮੁੱਖ ਰੱਖਦੇ ਹੋਏ ਸਰਵੇਖਣ ਸੁਚੱਜੇ ਢੰਗ ਨਾਲ ਕੀਤਾ ਜਾਵੇ ਅਤੇ ਸਰਵੇਖਣ ਦੇ ਅਧਾਰ ਤੇ ਕਿਸਾਨਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਜਾਵੇ। ਇਸ ਮੌਕੇ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਜਸ਼ਨਪ੍ਰੀਤ ਸਿੰਘ ਏ.ਡੀ.ਓ, ਸ਼ਵਿੰਦਰ ਸਿੰਘ ਏ.ਡੀ.ਓ., ਹਰਮਨਜੀਤ ਸਿੰਘ ਏ.ਡੀ.ਓ. ਹਰਮਨਦੀਪ ਸਿੰਘ ਏ.ਡੀ.ਓ., ਨਰਿੰਦਰ ਕੁਮਾਰ ਏ.ਐੱਸ.ਆਈ ਅਤੇ ਸਵਰਨਜੀਤ ਸਿੰਘ ਏ.ਟੀ.ਐਮ ਤੋਂ ਇਲਾਵਾ ਪਿੰਡਾਂ ਦੇ ਮੋਹਤਬਰ ਕਿਸਾਨ ਹਾਜ਼ਿਰ ਸਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸੰਬੰਧਿਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author : Malout Live