ਭਲਕੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ ਕੱਲ੍ਹ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4:00 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ (Last Ride) ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ, ਜਿੱਥੇ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ, ਸਿਆਸੀ ਪਾਰਟੀਆਂ, ਜੱਥੇਬੰਦੀਆਂ ਅਤੇ ਦੁਨੀਆਂ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ’ਚ ਸ਼ਾਮਿਲ ਹੋਣ ਦੀ ਬੇਨਤੀ ਹੈ। ਪਰਿਵਾਰ ਨੇ ਇਸ ਮਾਰਚ ’ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਹਨਾਂ ਵੱਲੋਂ ਇਸ ਕੈਂਡਲ ਮਾਰਚ ’ਚ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ। Author: Malout Live