ਜੋਤੀ ਫਾਊਂਡੇਸ਼ਨ ਨੇ ਘੱਟ ਦਿਖਾਈ ਦੇਣ ਵਾਲੇ ਬੱਚਿਆਂ ਨੂੰ ਵੰਡੀਆਂ ਐਨਕਾਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜੋਤੀ ਫਾਊਂਡੇਸ਼ਨ ਵੱਲੋਂ ਜਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆ ਨੂੰ ਜਿਹਨਾਂ ਦੀ ਅੱਖਾਂ ਦੀ ਰੋਸ਼ਨੀ ਘੱਟ ਹੋਣ ਕਾਰਨ ਪੜ੍ਹਾਈ ਕਰਨ ਵਿੱਚ ਪ੍ਰੇਸ਼ਾਨੀ ਪੇਸ਼ ਆ ਰਹੀ ਨੂੰ ਐਨਕਾਂ ਵੰਡੀਆਂ ਗਈਆਂ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਨੇ ਕੀਤੀ। ਡਾ. ਦੁੱਗ ਨੇ ਕਿਹਾ ਐਨਕਾਂ ਲਗਾਉਣਾ ਇੱਕ ਬਿਮਾਰੀ ਨਹੀਂ ਹੈ ਇਹ ਅੱਖਾਂ ਨੂੰ ਸਹਾਇਤਾ ਪ੍ਰਦਾਨ ਕਰਦੀਆਂ ਹਨ ਅਤੇ ਮੈਡੀਕਲ ਦੌਰਾਨ ਆਪਣਾ ਜ਼ਰੂਰ ਚੈਕਅੱਪ ਕਰਵਾਉਣਾ ਚਾਹੀਦਾ ਹੈ ਅਤੇ ਅੱਖਾਂ ਤੇ ਜ਼ਰੂਰ ਐਨਕਾਂ ਲਗਾਉਣੀਆਂ ਚਾਹੀਦੀਆਂ ਹਨ।

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ਤੇ ਆਪਣੇ ਬੱਚਿਆਂ ਦੀਆਂ ਅੱਖਾਂ ਜ਼ਰੂਰ ਚੈੱਕ ਕਰਵਾਉਣੀਆ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਹਨਾਂ ਜੋਤੀ ਫਾਊਂਡੇਸ਼ਨ ਵੱਲੋਂ ਸਮਾਜ ਭਲਾਈ ਦੇ ਕੰਮਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ, ਸ਼੍ਰੀ ਦਵਿੰਦਰ ਰਜੋਰੀਆ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਜੋਤੀ ਫਾਊਂਡੇਸ਼ਨ ਦੇ ਟਰੱਸਟੀ ਅਜੀਤ ਸਿੰਘ ਬਰਾੜ ਵੀ ਮੌਜੂਦ ਸਨ। ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਦੀਆਂ ਲੜਕੀਆਂ ਵੱਲੋਂ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।

Author: Malout Live