ਬੁਰਜ ਸਿੱਧਵਾਂ ਸਕੂਲ ਦੀ ਕਬੱਡੀ ਟੀਮ ਨੇ ਬਲਾਕ ਪੱਧਰ ਮੁਕਾਬਲੇ ਵਿੱਚ ਮਾਰੀ ਬਾਜੀ

ਮਲੋਟ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਾਕ ਪੱਧਰ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦੀ ਕਬੱਡੀ ਟੀਮ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਬਲਾਕ ਪੱਧਰ ਦੇ ਇਹ ਮੁਕਾਬਲੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿੱਚ ਖੇਡੇ ਜਾ ਰਹੇ ਹਨ।

ਇਸ ਮੁਕਾਬਲੇ ਵਿੱਚ ਸ.ਸ.ਸ.ਸ ਬੁਰਜ ਸਿੱਧਵਾਂ ਦੀ ਟੀਮ ਨੇ ਲਾਮਿਸਾਲ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ, ਸਮੂਹ ਸਟਾਫ਼ ਅਤੇ ਐੱਸ.ਐੱਮ.ਸੀ ਮੈਂਬਰਾਂ ਵੱਲੋਂ ਜੇਤੂ ਟੀਮ ਦੇ ਸਮੂਹ ਖਿਡਾਰੀਆਂ, ਉਹਨਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਅਗਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। Author: Malout Live