ਕਲਗੀਧਰ ਸੀਨੀ. ਸੈਕੰ. ਸਕੂਲ ਮਲੋਟ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿੱਚ ਜਿੱਤਿਆ ਗੋਲਡ ਮੈਡਲ

ਮਲੋਟ: ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਕਲਗੀਧਰ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਅਰਪਨ ਸਿੰਘ ਨੇ ਰੈਸਲਿੰਗ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ

ਕਰਦਿਆਂ ਹੋਇਆ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਵਿਦਿਆਰਥੀ ਅਰਪਨ ਸਿੰਘ ਦੇ ਸਕੂਲ ਪਹੁੰਚਦੇ ਹੀ ਪ੍ਰਿੰਸੀਪਲ ਮੈਡਮ ਸੁਰਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਅਰਪਨ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਗਈਆਂ। Author: Malout Live