District NewsMalout News
ਕਲਗੀਧਰ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’
ਮਲੋਟ: ਕਲਗੀਧਰ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਸਾਡੇ ਵਿਸਰਦੇ ਜਾ ਰਹੇ ਵਿਰਸੇ ਤੋਂ ਜਾਣੂੰ ਕਰਵਾਇਆ ਅਤੇ
ਵਿਦਿਆਰਥਣਾਂ ਨੇ ਸੁਹਾਗ ਘੋੜੀਆਂ, ਸਿੱਠਣੀਆਂ, ਲੋਕ ਗੀਤ ਅਤੇ ਗਿੱਧਾ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
Author: Malout Live