ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਨਗਰ ਪੰਚਾਇਤ ਬਰੀਵਾਲਾ ਦਾ ਪ੍ਰਬੰਧਕ ਦੇ ਤੌਰ ਤੇ ਸੰਭਾਲਿਆ ਵਾਧੂ ਚਾਰਜ
ਮਲੋਟ: ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਸਥਾਨਕ ਸਰਕਾਰ ਦੇ ਨੋਟੀਫਿਕੇਸ਼ਨ ਨੰ.03/1/2023-5 ਐੱਲ.ਜੀ 3/376 ਮਿਤੀ 27 ਜਨਵਰੀ 2023 ਦੀ ਪਾਲਣਾ ਕਰਦੇ ਹੋਏ ਬਤੌਰ ਪ੍ਰਬੰਧਕ ਨਗਰ ਪੰਚਾਇਤ ਬਰੀਵਾਲਾ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸ਼੍ਰੀ ਕੰਵਰਜੀਤ ਸਿੰਘ ਇਸਦੇ ਨਾਲ-ਨਾਲ ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐੱਸ.ਡੀ.ਐੱਮ ਦੀਆਂ ਸੇਵਾਵਾਂ ਨਿਭਾ ਰਹੇ ਹਨ।
ਇਸ ਦੌਰਾਨ ਉਹਨਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਉਹ ਨਗਰ ਪੰਚਾਇਤ ਬਰੀਵਾਲਾ ਦੀ ਬਿਹਤਰੀ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਹੱਲ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਜਨੀਸ਼ ਕੁਮਾਰ ਕਾਰਜ ਸਾਧਕ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ। Author: Malout Live