District NewsMalout News

ਸਰਕਾਰੀ ਹਾਈ ਸਕੂਲ ਕਰਮਗੜ੍ਹ ਦਾ ਅੱਠਵੀਂ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਠਵੀਂ ਜਮਾਤ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਦੌਰਾਨ ਸਰਕਾਰੀ ਹਾਈ ਸਕੂਲ ਕਰਮਗੜ੍ਹ ਨੇ ਇਸ ਸਾਲ ਬੀਤੇ ਸਾਲਾਂ ਦੀ ਤਰ੍ਹਾਂ ਸ਼ਾਨਦਾਰ ਨਤੀਜਾ ਪੇਸ਼ ਕੀਤਾ ਹੈ। ਇਸ ਵਾਰ ਸੋਨਮਪ੍ਰੀਤ ਕੌਰ ਸਪੁੱਤਰੀ ਜਸਵੰਤ ਸਿੰਘ ਨੇ 94% ਅੰਕ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ,

ਮੰਜੂ ਰਾਣੀ ਸਪੁੱਤਰੀ ਪ੍ਰਿਥੀ ਰਾਮ ਨੇ 92.50% ਅੰਕ ਹਾਸਿਲ ਕਰਕੇ ਦੂਸਰਾ ਸਥਾਨ ਅਤੇ ਗੁਰਨੂਰ ਸਪੁੱਤਰੀ ਚਮਕੌਰ ਸਿੰਘ ਨੇ 91.50% ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਤੇ ਮੁੱਖ ਅਧਿਆਪਕਾ ਸ਼੍ਰੀਮਤੀ ਡਿੰਪਲ ਵਰਮਾ ਨੇ ਜਮਾਤ ਇੰਚਾਰਜ ਰਵਿੰਦਰ ਸਿੰਘ, ਬਾਕੀ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Author: Malout Live

Back to top button