Punjab

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਦਿਆਂ ‘ਖਾਲਸਾ ਏਡ’ ਦੇ ਵਾਲੰਟੀਅਰ ਦੀ ਸੜਕ ਹਾਦਸੇ ‘ਚ ਮੌਤ

ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿਣ ਵਾਲੀ ਸੰਸਥਾ ਖਾਲਸਾ ਏਡਕੋਰੋਨਾ ਮਹਾਂਮਾਰੀ ਦੌਰਾਨ ਵੀਲੋਕਾਂ ਦੀ ਮਦਦ ਲਈ ਅੱਗੇ ਆਈ ਹੈ ਪਰ ਕੱਲ੍ਹ ਇੱਕ ਸੜਕ ਹਾਦਸੇ ਵਿੱਚ ਇਸ  ਸੰਸਥਾ ਦੇ ਸੇਵਾਦਾਰ ਇੰਦਰਜੀਤ ਸਿੰਘ ਦੇਹਰਾਦੂਨ ਦੀ ਮੌਤ ਹੋ ਗਈ ਹੈ।  ਇਹ ਦਰਦਨਾਕ ਹਾਦਸਾ ਕੋਟਕਪੂਰਾ-ਬਾਜਾਖਾਨਾ ਰੋਡ ‘ਤੇ ਉਸ ਸਮੇਂ ਵਾਪਰਿਆ, ਜਦੋਂ ਖਾਲਸਾ ਏਡ ਦੇ ਵਾਲੰਟੀਅਰ ਇੰਦਰਜੀਤ ਬਠਿੰਡਾ ‘ਚ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ ਦੇ ਕੇ ਵਾਪਸ ਪਰਤ ਰਹੇ ਸਨ।

ਜਾਣਕਾਰੀ ਅਨੁਸਾਰ 20 ਅਪ੍ਰੈਲ 2020 ਨੂੰ ਬਾਜਾਖਾਨਾ ਕੋਲ ਖਾਲਸਾ ਏਡ ਦੀ ਗੱਡੀ ਡਿਵਾਈਡਰ ‘ਤੇ ਜਾ ਚੜੀ, ਜਿਸ ਕਾਰਨ ਇੰਦਰਜੀਤ ਸਿੰਘ ਅਤੇ ਉਸਦਾ ਇੱਕ ਹੋਰ ਸਾਥੀ ਵਿੱਚ ਜਖ਼ਮੀ ਹੋ ਗਏ ਸਨ। ਇਸ ਹਾਦਸੇ ਦੌਰਾਨ ਇੰਦਰਜੀਤ ਸਿੰਘ ਦੇ ਸਿਰ ਵਿੱਚ ਸੱਟ ਲੱਗੀ ਸੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਗਈ,ਫਿਲਹਾਲ ਉਨ੍ਹਾਂ ਦੇ ਨਾਲ ਵਾਲਾ ਦੂਜਾ ਵਾਲੰਟੀਅਰ ਨੌਜਵਾਨ ਠੀਕ ਦੱਸਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਖਾਲਸਾ ਏਡ ਅਜਿਹੀ ਸੰਸਥਾ ਹੈ, ਜੋ ਮਾਨਵਤਾ ਦੀ ਭਲਾਈ ਲਈ ਪਿਛਲੇ ਕਈ ਸਾਲਾਂ ਤੋਂ ਸੇਵਾ ਕਰ ਰਹੀ ਹੈ। ਕੋਰੋਨਾ ਮਹਾਂਮਾਰੀ ਦੌਰਾਨ ਵੀ ਖਾਲਸਾ ਏਡ ਬੇਸਹਾਰਾ ਲੋਕਾਂ ਲਈ ਸਹਾਰਾ ਬਣੀ ਹੈ ਅਤੇ ਸੰਸਥਾ ਵਲੋਂ ਲੋੜਵੰਦਾਂ ਨੂੰ ਦਾਲ, ਸੁੱਕੀ ਸਬਜ਼ੀ, ਚੌਲ, ਰੋਟੀਆਂ ਆਦਿ ਵੰਡਿਆ ਜਾ ਰਿਹਾ ਹੈ, ਜਿਨ੍ਹਾਂ ਗਰੀਬ ਪਰਿਵਾਰਾਂ ‘ਚ ਦੁੱਧ ਦੀ ਸਪਲਾਈ ਨਹੀਂ ਹੋ ਰਹੀ, ਉਨ੍ਹਾਂ ਨੂੰ ਸੰਸਥਾ ਵੱਲੋਂ ਦੁੱਧ ਵੀ ਪਹੁੰਚਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *

Back to top button