Punjab

ਖਾਲਸਾਈ ਝੰਡਾ ਲਹਿਰਾ ਕੇ ਪੀ. ਐੱਮ. ਮੋਦੀ ਨੇ ਪਹਿਲਾ ਜਥਾ ਕੀਤਾ ਰਵਾਨਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਨੀਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਤੋਂ ਬਾਅਦ ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ ਪਹਿਲਾ ਜਥਾ ਰਵਾਨਾ ਕੀਤਾ ਗਿਆ। ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ ਵੱਲੋਂ ਰਵਾਨਾ ਕੀਤੇ ਗਏ ਪਹਿਲੇ ਜਥੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਪੀ.ਐੱਮ. ਡਾਕਟਰ ਮਨਮੋਹਨ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਐੱਮ.ਪੀ. ਹਰਸਿਮਰਤ ਕੌਰ ਬਾਦਲ,ਐੱਚ.ਐੱਸ. ਫੂਲਕਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਲ ਹਨ।

Leave a Reply

Your email address will not be published. Required fields are marked *

Back to top button