ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਦਾਨੇਵਾਲਾ ਵਿਖੇ ਕੀਤੀ ਗਈ ਕਨਵੈਨਸ਼ਨ
ਮਲੋਟ:- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਕਨਵੈਨਸ਼ਨ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਵਿਖੇ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਡਾ. ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ, ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਬੁੱਧੀਜੀਵੀ ਪ੍ਰੋ. ਬਾਵਾ ਸਿੰਘ ਨੇ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਇਲਾਕੇ ਵਿੱਚ ਜੱਥੇਬੰਦੀ ਨੂੰ ਮਜ਼ਬੂਤ ਕਰਨ ਅਤੇ 25 ਮਾਰਚ ਦੇ ਚੰਡੀਗੜ੍ਹ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸੱਦਾ ਦਿੱਤਾ ਗਿਆ। ਇਲਾਕੇ ਅਤੇ ਜ਼ਿਲ੍ਹੇ ਅੰਦਰ ਜੱਥੇਬੰਦੀ ਦਾ ਵਿਸਥਾਰ ਕਰਨ ਲਈ ਬੀਤੇ ਦਿਨੀਂ 15 ਮੈਂਬਰੀ ਕਨਵੀਨਿੰਗ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਸਰਬਸੰਮਤੀ ਨਾਲ ਮਨਦੀਪ ਸਿੰਘ ਕਬਰਵਾਲਾ, ਸਰਬਜੀਤ ਸਿੰਘ ਸਰਾਵਾਂ ਬੋਦਲਾ, ਸਰਤਾਜ ਸਿੰਘ ਸ਼ਾਮ ਖੇੜਾ, ਸੁਖਚੈਨ ਸਿੰਘ ਪੱਕੀ ਟਿੱਬੀ, ਕੰਵਰਜੀਤ ਸਿੰਘ ਕੋਲਿਆਂਵਾਲੀ, ਸਤਨਾਮ ਸਿੰਘ ਪੱਕੀ ਟਿੱਬੀ, ਜੱਜਬੀਰ ਸਿੰਘ ਕੱਟਿਆਂਵਾਲੀ,
ਜਸਵਿੰਦਰ ਸਿੰਘ ਮੱਲ ਵਾਲਾ, ਬਲਕਰਨ ਸਿੰਘ ਕਬਰਵਾਲਾ, ਧਰਮਿੰਦਰ ਸਿੰਘ ਦਾਨੇਵਾਲਾ, ਜਰਨੈਲ ਸਿੰਘ ਪੰਜਾਵਾ, ਜਗਦੇਵ ਸਿੰਘ ਪੰਜਾਵਾ, ਗੁਰਪ੍ਰੀਤ ਸਿੰਘ ਲੰਬੀ, ਬੱਬੂ ਭਾਗੂ, ਗੁਰਪ੍ਰੀਤ ਸਿੰਘ ਭਾਊ ਨੂੰ ਆਗੂ ਚੁਣਿਆ ਗਿਆ। ਮੀਟਿੰਗ ਵਿੱਚ ਆਗੂਆਂ ਨੇ ਸੱਦਾ ਦਿੱਤਾ ਕਿ 21 ਮਾਰਚ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਤੇ ਮੰਗ ਪੱਤਰ ਦੇ ਕੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਦਿੱਲੀ ਅੰਦੋਲਨ ਦੀ ਬਾਕੀ ਮੰਗਾਂ ਨੂੰ ਪੂਰਾ ਕਰਕੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ ਉੱਪਰ ਖ਼ਰੀਦ ਕੀਤੀ ਜਾਵੇ। ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣ ਅਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੇ ਅਸ਼ੀਸ਼ ਮਿਸ਼ਰਾ ਨੂੰ ਤੁਰੰਤ ਜੇਲ੍ਹ ਵਿੱਚ ਬੰਦ ਕਰ ਕੇ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਪਿੰਡ ਪੱਧਰ ਤੱਕ ਮੈਂਬਰਸ਼ਿਪ ਕਰ ਕੇ ਜੱਥੇਬੰਦੀ ਦੀਆਂ ਇਕਾਈਆਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਰਲ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਲੋਕਾਂ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਅੱਗੇ ਵਧਾਵੇਗੀ। ਇਸ ਮੌਕੇ ਮਲੋਟ ਅਤੇ ਲੰਬੀ ਤੋਂ ਦਰਜਨਾਂ ਕਿਸਾਨਾਂ ਨੇ ਹਿੱਸਾ ਲਿਆ।