ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼੍ਰੀ ਬਾਲ ਗੋਪਾਲ ਦੇ ਜੈਕਾਰਿਆਂ ਨਾਲ ਗੂੰਜਿਆ ਮਲੋਟ ਸ਼ਹਿਰ, ਹਲਕਾ ਵਿਧਾਇਕ ਡਾ. ਬਲਜੀਤ ਕੌਰ ਵੀ ਹੋਏ ਨਤਮਸਤਕ
ਮਲੋਟ:- ਕ੍ਰਿਸ਼ਨ ਜਨਮ ਅਸ਼ਟਮੀ ਦਾ ਮਹਾਂ ਪਵਿੱਤਰ ਤਿਉਹਾਰ ਹਰ ਸਾਲ ਦੇਸ਼-ਵਿਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਮਲੋਟ ‘ਚ ਵੀ ਸਾਰੇ ਮੰਦਿਰਾਂ ਵਿੱਚ ਇਹ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਮੰਦਿਰਾਂ ਵਿਚ ਭਾਰੀ ਰੌਣਕਾਂ ਲੱਗੀਆਂ। ਸ਼ਹਿਰ ਦੇ ਸਾਰੇ ਮੰਦਿਰਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ। ਸਮੁੱਚਾ ਮਲੋਟ ਸ਼ਹਿਰ ਸ਼੍ਰੀ ਬਾਲ ਗੋਪਾਲ ਦੇ ਜੈਕਾਰਿਆਂ ਨਾਲ ਗੂੰਝ ਉੱਠਿਆ। ਇਸ ਦੌਰਾਨ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਸ਼੍ਰੀ ਦੁਰਗਾ ਵੈਸ਼ਨੂੰ ਮੰਦਿਰ ਅਤੇ ਕ੍ਰਿਸ਼ਨਾ ਮੰਦਿਰ ਜੰਡੀ ਵਾਲਾ ਚੌਂਕ ਮਲੋਟ ਵਿਖੇ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮੁੱਚੇ ਮੰਦਿਰਾਂ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਦਿਖਾਈ ਦਿੱਤੀ। ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ। ਸਮੂਹ ਮੰਦਿਰਾਂ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਰਹੀ।
Author: Malout Live