ਕ੍ਰਿਸ਼ਨ ਕੁਮਾਰ ਬੁੱਧੂ ਬਣੇ PUNSUP ਦੇ ਉਪ ਚੇਅਰਮੈਨ

,

ਪੰਜਾਬ ਸਰਕਾਰ ਨੇ ਕਾਂਗਰਸ ਨੇਤਾ ਕ੍ਰਿਸ਼ਨ ਕੁਮਾਰ ਬੁੱਧੂ ਨੂੰ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ (ਪਨਸਪ) ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ਲਈ ਨਿਯੁਕਤ ਹੁਸ਼ਿਆਰਪੁਰ ਦੇ ਦਵਿੰਦਰ ਸਿੰਘ ਦੀ ਨਿਯੁਕਤੀ ਰੱਦ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਬੀ.ਆਈ.ਐੱਸ ਚਾਹਲ, ਪੰਜਾਬ ਫੂਡ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ, PUNSUP ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ‘ਚ ਕ੍ਰਿਸ਼ਨ ਕੁਮਾਰ ਬੁੱਧੂ ਦੀ ਨਿਯੁਕਤੀ ਕੀਤੀ ਗਈ।