District News

ਕੇ.ਵੀ.ਕੇ ਵਲੋਂ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ

ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, 4 ਮਾਰਚ:-
ਕਿ੍ਰਸ਼ੀ ਵਿਗਿਆਨ ਕੇਂਦਰ, ਗੋਨੇਆਣਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮਧੀਰ ਵਿਖੇ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਐੱਨ. ਐੱਸ. ਧਾਲੀਵਾਲ, ਐਸੋਸੀਏਟ ਡਾਇਰੈਕਟਰ, ਕਿ੍ਰਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਕੇ.ਵੀ.ਕੇ ਵਲੋਂ ਜਿਲੇ ਦੇ ਵੱਖ-2 ਪਿੰਡਾਂ ਵਿਚ ਗੋਭੀ-ਸਰੋਂ ਦੀ ਕਿਸਮ ਜੀ.ਐਸ.ਸੀ-7 ਦੇ  ਪ੍ਰਦਰਸ਼ਨੀ ਪਲਾਂਟ ਲਗਾਏ ਗਏ।

ਉਹਨਾਂ ਨੇ ਦਸਿਆ ਕਿ ਇਹ ਗੋਭੀ-ਸਰੋਂ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕਿਸਮ ਹੈ ਜਿਸ ਦਾ ਤੇਲ ਵੀ ਮਨੁੱਖੀ ਸਿਹਤ ਲਈ ਬਹੁਤ ਗੁਣਕਾਰੀ ਹੈ। ਉਹਨਾ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕਿ੍ਰਸ਼ੀ ਵਿਗਿਆਨ ਕੇਂਦਰ, ਗੋਨੇਆਣਾ ਵੱਲੋਂ ਪੇਂਡੂ ਬੇਰੁਜਗਾਰ ਲੜਕੇ ਅਤੇ ਲੜਕੀਆਂ ਲਈ ਕਿੱਤਾ ਮੁੱਖੀ ਸਿਖਲਾਈ ਕੋਰਸ ਜਿਵੇਂ ਕਿ ਮੱਖੀ ਪਾਲਣ, ਪਸ਼ੂ ਪਾਲਣ, ਖੁੰਬ ਉਤਪਾਦਨ ਅਤੇ ਗ੍ਰਹਿ ਵਿਗਿਆਨ ਸਬੰਧੀ ਆਯੋਜਿਤ ਕੀਤੇ ਜਾਦੇਂ ਹਨ। ਡਾ.ਕਰਮਜੀਤ ਸ਼ਰਮਾ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿਚ ਸਰੋਂ ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ ਖਾਲੀ ਥਾਵਾਂ ਉਪਰ ਉਗੇ ਨਦੀਨਾਂ ਦੇ ਖਾਤਮੇ ਲਈ ਪ੍ਰੇਰਿਆ। ਉਹਨਾਂ ਕੀੜੇ-ਮਕੋੜੇ ਅਤੇ ਬੀਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਡਾ ਚੇਤਰ ਬਿਸ਼ਨੋਈ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਦਾਰ ਬੂਟਿਆਂ ਦੀ ਸੁਚੱਜੀ ਕਾਸ਼ਤ ਅਤੇ  ਗਰਮ ਰੁੱਤ ਦੀਆ ਸਬਜ਼ੀਆਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ। ਅੰਤ ਵਿਚ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਨੇ ਸਭ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਬਨਾਉਣ ਅਤੇ ਖੇਤੀ ਸਾਹਿਤ ਪੜਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿਚ ਸ਼ਾਮਿਲ ਹੋਏ ਸਾਰੇ ਹੀ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿਂਤੇ ਗਏ।

Leave a Reply

Your email address will not be published. Required fields are marked *

Back to top button