ਲੰਬੀ ਪੁਲਿਸ ਨੇ 2 ਕਿਲੋ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਮਲੋਟ:- ਥਾਣਾ ਲੰਬੀ ਦੀ ਪੁਲਿਸ ਨੇ ਇੱਕ ਅੰਤਰਰਾਜੀ ਤਸਕਰ ਨੂੰ ਭਾਰੀ ਮਾਤਰਾ ਵਿੱਚ ਅਫ਼ੀਮ ਸਮੇਤ ਕੀਤਾ ਕਾਬੂ। ਇਸ ਮੌਕੇ ਡੀ.ਐੱਸ.ਪੀ ਮਲੋਟ ਜਸਪਾਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਲੰਬੀ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਐੱਸ.ਆਈ ਅਮਨਦੀਪ ਕੌਰ ਨੇ ਏ.ਐੱਸ.ਆਈ ਨਛੱਤਰ ਸਿੰਘ ਸਮੇਤ ਟੀਮ ਵੱਲੋਂ ਪਿੰਡ ਲੁਹਾਰਾ ਕੋਲ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ' ਤੇ ਰੋਕ ਕੇ ਪੁੱਛਗਿੱਛ ਕੀਤੀ।
ਉਕਤ ਵਿਅਕਤੀ ਦੀ ਸ਼ਨਾਖਤ ਰਕੇਸ਼ ਬਿਸ਼ਨੋਈ ਪੁੱਤਰ ਸਰਵਨ ਰਾਮ ਵਾਸੀ ਜਾਜੀਵਾਲਾ ਜਿਲ੍ਹਾ ਜੋਧਪੁਰ ਰਾਜਸਥਾਨ ਵਜੋਂ ਹੋਈ। ਪੁਲਿਸ ਟੀਮ ਨੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿੱਲੋਂ ਅਫ਼ੀਮ ਬਰਾਮਦ ਹੋਈ। ਪੁਲਿਸ ਟੀਮ ਨੇ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਉਸ ਵਿਰੁੱਧ ਲੰਬੀ ਥਾਣਾ ਵਿਖੇ ਮੁਕੱਦਮਾ ਦਰਜ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਨੇ ਮੰਨਿਆ ਕਿ ਉਹ ਰਾਜਸਥਾਨ ਤੋਂ ਲਿਆ ਕੇ ਪੰਜਾਬ ਵਿੱਚ ਅਫ਼ੀਮ ਸਪਲਾਈ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ।