ਔਰਤਾਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਮਲੋਟ:- ਨਾਲਸਾ ਅਤੇ ਮਾਨਯੋਗ ਜਸਟਿਸ ਸ਼੍ਰੀ ਅਜੈ ਤਿਵਾੜੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਸ਼੍ਰੀ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਜਿਲ੍ਹਾ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ ਸਪਤਾਹ ਤਹਿਤ ਨਾਲਸਾ ਦੀ ਸਰਪ੍ਰਸਤੀ ਹੇਠ ਅਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਜੋਤੀ ਪ੍ਰਜਵਲਿਤ ਕਰਕੇ ਕੀਤੀ।
ਇਸ ਪ੍ਰੋਗਰਾਮ ਵਿਚ ਜੁਡੀਸ਼ੀਅਲ ਅਫਸਰ, ਵਕੀਲ ਸਾਹਿਬਾਨ, ਆਸ਼ਾ ਵਰਕਰਸ, ਆਂਗਣਵਾੜੀ ਵਰਕਰਸ, ਸਕੂਲ ਟੀਚਰਸ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਵਿਚ ਮਾਨਯੋਗ ਅਰੁਣਵੀਰ ਵਸ਼ਿਸ਼ਟਾ ਜਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਅਤੇ ਮਿਸ ਅਮਨ ਸ਼ਰਮਾ ਅਥਾਰਟੀ ਦੇ ਸਕੱਤਰ, ਮਿਸ.ਮਨਜੀਤ ਕੌਰ ਬੇਦੀ ਵਕੀਲ, ਮਿਸ.ਅਰੁਣਜੀਤ ਕੌਰ ਵਕੀਲ, ਸ਼੍ਰੀ ਗੋਤਮ ਅਰੋੜਾ ਪ੍ਰਧਾਨ ਜਿਲ੍ਹਾ ਬਾਰ ਐਸੋਸ਼ੀਏਸ਼ਨ ਨੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਕ ਮੈਗਾ ਲੀਗਲ ਸਰਵਿਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ਼੍ਰੀ ਪ੍ਰੇਮ ਕੁਮਾਰ ਵਧੀਕ ਜਿਲ੍ਹਾ ਅਤੇ ਸ਼ੈਸ਼ਨਜ ਜੱਜ ਅਤੇ ਮਿਸ.ਅਮਨ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਕੈਂਪ ਵਿੱਚ ਹਾਜਰ ਲੋਕਾਂ ਦੇ ਲਾਭ-ਪਾਤਰੀ, ਅੰਗਹੀਣ ਪੈਨਸ਼ਨ, ਬੁਢਾਪਾ-ਪੈਨਸ਼ਨ ਆਦਿ ਦੇ ਫਾਰਮ ਭਰੇ ਗਏ। ਇਸ ਤੋਂ ਇਲਾਵਾ ਡੇਰਾ ਭਾਈ ਮਸਤਾਨ ਸਿੰਘ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਲੋਗਨ, ਪੇਂਟਿੰਗ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।