District NewsMalout News
ਲਾਰੈਂਸ ਬਿਸ਼ਨੋਈ ਨੂੰ ਮਲੋਟ ਦੀ ਅਦਾਲਤ ‘ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮੁੜ ਮਿਲਿਆ 4 ਦਿਨ ਦਾ ਰਿਮਾਂਡ
ਮਲੋਟ:- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਮਲੋਟ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਰਿਮਾਂਡ ਲੈਣ ਲਈ ਮੋਗਾ ਪੁਲਿਸ ਪਹੁੰਚੀ ਸੀ। ਕੋਰਟ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ 4 ਦਿਨ ਹੋਰ ਵਾਧਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੂੰ ਪੂਰੀ ਸੁਰੱਖਿਆ ਹੇਠ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 21 ਜੁਲਾਈ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ਼੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਸੀ ਹੁਣ ਫਿਰ ਅਦਾਲਤ ਨੇ 4 ਦਿਨ ਦਾ ਰਿਮਾਂਡ ਦੇ ਦਿੱਤਾ ਹੈ।
Author: Malout Live